ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਚਾਵਾ ਨੇੜੇ ਮੁਕੇਰੀਆਂ ਰੋਡ ਸੜਕ ’ਤੇ ਦੁਕਾਨਦਾਰਾਂ ਤੇ ਗੋਲਗੱਪੇ ਖਾ ਰਹੇ ਗਾਹਕਾਂ ਨੂੰ ਇਕ ਬੇਕਾਬੂ ਟਿੱਪਰ ਨੇ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰ ਨੇ ਗੁਰਦਾਸਪੁਰ ਵਿਖੇ ਪਹੁੰਚਾਇਆ। ਹਸਪਤਾਲ ’ਚ ਟਿੱਪਰ ਹੇਠ ਫਸੇ ਕਈ ਲੋਕਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ।
ਇਹ ਖ਼ਬਰ ਵੀ ਪੜ੍ਹੋ : ਕਾਰ ਤੇ ਟਰੱਕ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਂ ਤੇ ਪੁੱਤ ਦੀ ਦਰਦਨਾਕ ਮੌਤ
ਇਸ ਮੌਕੇ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਆ ਰਹੇ ਇਕ ਬੇਕਾਬੂ ਟਿੱਪਰ ਨੇ ਸੜਕ ’ਤੇ ਗੋਲਗੱਪੇ ਖਾ ਰਹੇ ਲੋਕਾਂ ’ਤੇ ਟਿੱਪਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ 3 ਲੋਕ ਗੰਭੀਰ ਜ਼ਖ਼ਮੀ ਹੋ ਗਏ। ਬਹੁਤ ਸਾਰੇ ਲੋਕ ਟਿੱਪਰ ਅਤੇ ਦੁਕਾਨਾਂ ਵਿਚਕਾਰ ਫਸ ਗਏ, ਜਿਨ੍ਹਾਂ ਨੂੰ ਬੜੀ ਮੁਸ਼ਕਿਲ ਨਾਲ ਵਿਚੋਂ ਬਾਹਰ ਕੱਢਿਆ ਗਿਆ । ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਡੀ. ਐੱਮ. ਗੁਰਦਾਸਪੁਰ ਅਮਨਦੀਪ ਕੌਰ, ‘ਆਪ’ ਦੇ ਹਲਕਾ ਦੀਨਾਨਗਰ ਇੰਚਾਰਜ ਸ਼ਮਸ਼ੇਰ ਸਿੰਘ ਤੇ ਥਾਣਾ ਮੁਖੀ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਤੇ ਦੋਸ਼ੀ ਟਿੱਪਰ ਡਰਾਈਵਰ ਨੂੰ ਹਿਰਾਸਤ ’ਚ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ : ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਰਾਹਤ, ਚੁੱਕਿਆ ਇਹ ਕਦਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਸੈਲੂਨ ’ਚ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲ਼ੀਆਂ, ਮੌਤ
NEXT STORY