ਕਾਠਗੜ੍ਹ (ਰਾਜੇਸ਼) - ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇ 'ਤੇ ਅੱਡਾ ਮਾਜਰਾ ਜੱਟਾਂ ਨੇੜੇ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਕ ਕਾਰ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ। ਹਾਦਸੇ ਦੀ ਸੂਚਨਾ ਰਾਹਗੀਰਾਂ ਨੇ ਐੱਸ.ਐੱਸ.ਐੱਫ. ਟੀਮ ਦੇ ਇੰਚਾਰਜ ਏ.ਐੱਸ. ਆਈ. ਕੁਲਦੀਪ ਕੁਮਾਰ ਨੂੰ ਦਿੱਤੀ ਤੇ ਉਹ ਘਟਨਾ ਦੀ ਸੂਚਨਾ ਮਿਲਦੇ ਹੀ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ
ਇਸ ਸਬੰਧੀ ਜਾਣਕਾਰੀ ਦਿੰਦੇ ਐੱਸ.ਐੱਸ.ਐੱਫ. ਟੀਮ ਦੇ ਏ.ਐੱਸ.ਆਈ. ਇੰਚਾਰਜ ਕੁਲਦੀਪ ਕੁਮਾਰ ਨੇ ਦੱਸਿਆ ਕਿ ਇਕ ਕਾਰ,ਜੋ ਜਲੰਧਰ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ, ਨੂੰ ਤੁਸ਼ਾਰ ਪੁੱਤਰ ਵਿਨੋਦ ਕੁਮਾਰ ਵਾਸੀ ਜਲੰਧਰ ਚਲਾ ਰਿਹਾ ਸੀ ਅਤੇ ਉਸ ਦੇ ਨਾਲ ਉਸ ਦਾ ਸਾਥੀ ਵਿਵੇਕ ਪੁੱਤਰ ਦੀਪਕ ਵਾਸੀ ਜਲੰਧਰ ਬੈਠਾ ਸੀ। ਜਦੋਂ ਉਹ ਉਕਤ ਸਥਾਨ 'ਤੇ ਪਹੁੰਚੇ ਤਾਂ ਕਾਰ ਚਾਲਕ ਨੂੰ ਨੀਂਦ ਆ ਗਈ ਅਤੇ ਕਾਰ ਬੇਕਾਬੂ ਹੋ ਕੇ ਪਲਟੀਆ ਖਾਂਦੀ ਪਲਟ ਗਈ। ਇਸ ਹਾਦਸੇ ਵਿਚ ਕਾਰ ਤਾਂ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਕਾਰ ਸਵਾਰਾਂ ਦੀ ਜਾਨ ਦਾ ਬਚਾਅ ਹੋ ਗਿਆ। ਐੱਸ.ਐੱਸ.ਐੱਫ. ਦੀ ਟੀਮ ਨੇ ਦੋਵਾਂ ਕਾਰ ਸਵਾਰਾਂ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਸਟਏਡ ਦਿੱਤੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹਾ ਪੁਲਸ ਨੇ 2 ਦਿਨਾਂ 'ਚ ਸੁਲਝਾਇਆ ਕਤਲ ਦਾ ਮਾਮਲਾ, ਇਕ ਵਿਅਕਤੀ ਗ੍ਰਿਫ਼ਤਾਰ
NEXT STORY