ਦਿੜ੍ਹਬਾ ਮੰਡੀ ( ਅਜੈ ): ਟਰੱਕ ਯੂਨੀਅਨ ਦਿੜ੍ਹਬਾ ਦੇ ਨੇੜੇ ਇੱਕ ਬੇਕਾਬੂ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੁਲਸ ਨੇ ਨਾ-ਮਾਲੂਮ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਆਪਣੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਦਿੜ੍ਹਬਾ ਦੇ ਐੱਸ.ਐੱਚ.ਓ. ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਚਮਕੌਰ ਸਿੰਘ ਪੁੱਤਰ ਹਰਮੇਲ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਸ ਦਾ ਪਿਤਾ ਮ੍ਰਿਤਕ ਹਰਮੇਲ ਸਿੰਘ (62) ਇੱਕ ਹੋਰ ਵਿਅਕਤੀ ਰਾਜਾ ਸਿੰਘ ਨਾਲ ਟਰੱਕ ਯੂਨੀਅਨ ਦਿੜ੍ਹਬਾ ਨੇੜੇ ਇੱਕ ਦੁਕਾਨ ਦੇ ਸਾਹਮਣੇ ਖੜ੍ਹਾ ਸੀ ਕਿ ਅਚਾਨਕ ਹੀ ਇੱਕ ਟਰੱਕ ਤੇਜੀ ਨਾਲ ਬੇਕਾਬੂ ਹੋਇਆ ਆਇਆ, ਜਿਸ ਨੇ ਉਸ ਦੇ ਪਿਤਾ ਹਰਮੇਲ ਸਿੰਘ ਅਤੇ ਦੂਸਰੇ ਵਿਅਕਤੀ ਰਾਜਾ ਸਿੰਘ (45) ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਦੋਂਕਿ ਹੋਰ ਨੇੜੇ ਖੜ੍ਹੇ ਵਿਅਕਤੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ : ਖੁਲਾਸਾ: ਪੰਜਾਬ ਦੇ ਇਨ੍ਹਾਂ ਤਿੰਨ ਮੁੱਖ ਮੰਤਰੀਆਂ ਨੇ ਇਸ਼ਤਿਹਾਰਾਂ ’ਤੇ ਖਰਚ ਦਿੱਤੇ 240 ਕਰੋੜ ਰੁਪਏ
ਹਾਦਸੇ ਤੋਂ ਤੁਰੰਤ ਬਾਅਦ ਦੋਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੁਨਾਮ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਦੋਵਾਂ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਟਰੱਕ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਥਾਣਾ ਦਿੜ੍ਹਬਾ ਪੁਲਸ ਵੱਲੋਂ ਟਰੱਕ ਦੇ ਅਣਪਛਾਤੇ ਡਰਾਇਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਇਹ ਵੀ ਪੜ੍ਹੋ : ਬਰਨਾਲਾ ਬੱਸ ਸਟੈਂਡ ਵਿਖੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਅਚਨਚੇਤ ਛਾਪਾ, ਕੀਤਾ ਇਹ ਵੱਡਾ ਐਲਾਨ
ਮਾਛੀਵਾੜਾ ਗੈਂਗਰੇਪ ਮਾਮਲੇ ’ਚ ਨਵਾਂ ਮੋੜ, ਗ੍ਰਿਫ਼ਤਾਰ ਨੌਜਵਾਨਾਂ ਦੇ ਹੱਕ ’ਚ ਨਿੱਤਰੇ ਪਿੰਡਵਾਸੀ
NEXT STORY