ਬੰਗਾ, (ਚਮਨ ਲਾਲ, ਰਾਕੇਸ਼ ਅਰੋੜਾ)- ਥਾਣਾ ਸਿਟੀ ਦੇ ਏ. ਐੱਸ. ਆਈ. ਭੋਲਾ ਅਮੀਰ ਸਿੰਘ ਨੂੰ ਉਸ ਵੇਲੇ ਕਾਮਯਾਬੀ ਮਿਲੀ, ਜਦੋਂ ਉਹ ਆਪਣੀ ਪੁਲਸ ਪਾਰਟੀ ਨਾਲ ਬੰਗਾ-ਹੀਉਂ ਰੋਡ 'ਤੇ ਚੁੰਗੀ ਕੋਲ ਵਾਹਨਾਂ ਦੀ ਜਨਰਲ ਚੈਕਿੰਗ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਬੰਗਾ-ਹੀਉਂ ਰੋਡ 'ਤੇ ਜਨਰਲ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਹੀਉਂ ਤੋਂ ਇਕ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਆਉਂਦੀ ਦਿਖਾਈ ਦਿੱਤੀ। ਜਦੋਂ ਉਸ ਦੇ ਚਾਲਕ ਜਰਨੈਲ ਸਿੰਘ ਪੁੱਤਰ ਕਸ਼ਮੀਰ ਲਾਲ ਨੂੰ ਰੋਕਿਆ ਤੇ ਰੇਤਾ ਦੀ ਮਾਈਨਿੰਗ ਵਿਭਾਗ ਦੀ ਪਰਚੀ ਤੇ ਹੋਰ ਲੋੜੀਂਦੇ ਕਾਗਜ਼ਾਤ ਦਿਖਾਉਣ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗਾ, ਜਿਸ ਦੀ ਸੂਚਨਾ ਉਨ੍ਹਾਂ ਜ਼ਿਲਾ ਮਾਈਨਿੰਗ ਅਧਿਕਾਰੀ ਨੂੰ ਦਿੱਤੀ, ਜੋ ਕੁਝ ਸਮੇਂ ਬਾਅਦ ਹੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਟਰੈਕਟਰ-ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੀਆਂ 2 ਔਰਤਾਂ ਗ੍ਰਿਫ਼ਤਾਰ
NEXT STORY