ਫਿਰੋਜ਼ਪੁਰ (ਕੁਮਾਰ) : 26 ਕਿੱਲੋ ਤੋਂ ਵੱਧ ਹੈਰੋਇਨ ਰਿਕਵਰੀ ਦੇ ਮਾਮਲੇ ’ਚ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਬੰਦ ਹਵਾਲਾਤੀ ਰਮਨ ਉਰਫ਼ ਰਮਣੀ ਪੁੱਤਰ ਪ੍ਰੇਮ ਵਾਸੀ ਮੱਲਾਂਵਾਲਾ ਜੋ ਸਿਵਲ ਹਸਪਤਾਲ ਫਿਰੋਜ਼ਪੁਰ ਸ਼ਹਿਰ ਦੇ ਕੈਦੀ ਵਾਰਡ ’ਚ ਇਲਾਜ ਅਧੀਨ ਸੀ, 12 ਨਵੰਬਰ ਨੂੰ ਪੁਲਸ ਨੂੰ ਚਕਮਾ ਦੇ ਕੇ ਹਸਪਤਾਲ ਤੋਂ ਫ਼ਰਾਰ ਹੋ ਗਿਆ ਸੀ। ਉਸ ਨੂੰ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਐੱਸ. ਐੱਚ. ਓ. ਸਬ-ਇੰਸਪੈਕਟਰ ਸੁਖਚੈਨ ਮਹਿਤਾ ਦੀ ਅਗਵਾਈ ’ਚ ਗ੍ਰਿਫ਼ਤਾਰ ਕਰ ਲਿਆ ਹੈ।
ਸੁਖਚੈਨ ਮਹਿਤਾ ਨੇ ਦੱਸਿਆ ਕਿ ਜਿਵੇਂ ਹੀ ਇਹ ਹਵਾਲਾਤੀ ਕੈਦੀ ਵਾਰਡ ਤੋਂ ਫ਼ਰਾਰ ਹੋਇਆ ਤਾਂ ਉਨ੍ਹਾਂ ਵੱਲੋਂ ਪੁਲਸ ਟੀਮਾਂ ਦਾ ਗਠਨ ਕਰ ਕੇ ਗੁਪਤ ਅਤੇ ਟੈਕਨੀਕਲ ਸੋਰਸਿਜ਼ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਉਸ ਨੂੰ ਕਟੜਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਵਾਲਾਤੀ ਖ਼ਿਲਾਫ਼ 26 ਕਿੱਲੋ ਤੋਂ ਵੱਧ ਹੈਰੋਇਨ ਰਿਕਵਰੀ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ’ਚ ਮੁਕੱਦਮਾ ਨੰਬਰ 26 ਦਰਜ ਹੈ ਅਤੇ ਪੁਲਸ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ
NEXT STORY