ਸੰਗਰੂਰ (ਬੇਦੀ, ਹਰਜਿੰਦਰ) : ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਸ਼ੁਰੂ ਕੀਤਾ ਪ੍ਰਦਰਸ਼ਨ ਅੱਜ 22ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਪ੍ਰਸ਼ਾਸਨ ਨੇ ਮਰਨ ਵਰਤ 'ਤੇ ਬੈਠੇ ਅਧਿਆਪਕ ਜਰਨੈਲ ਸਿੰਘ ਨੂੰ ਚੁੱਕ ਕੇ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਦੋ ਅਧਿਆਪਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਚੁੱਕਾ ਹੈ।
ਆਗੂਆਂ ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਖਿਲਾਫ਼ ਹੁਣ ਬੀਤੇ ਦਿਨ ਤੋਂ ਬੇਰੁਜ਼ਗਾਰ ਅਧਿਆਪਕ ਰਵਿੰਦਰ ਕੁਮਾਰ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਮਰਨ ਵਰਤ 'ਤੇ ਬੈਠੇ ਬੇਰੁਜ਼ਗਾਰ ਅਧਿਆਪਕ ਨੇ ਕਿਹਾ ਕਿ ਉਹ ਮਰਨ ਵਰਤ ਉਦੋਂ ਤੱਕ ਜਾਰੀ ਰੱਖੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਸਰਕਾਰ ਦੇ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੌਰਾਨ ਵਿਰੋਧ ਕੀਤਾ।
ਅੱਜ ਦੇ ਪ੍ਰਦਰਸ਼ਨ ਦੀ ਹਮਾਇਤ ਲਈ ਜੀ. ਟੀ. ਯੂ. ਸੰਗਰੂਰ ਦੇ ਬੱਗਾ ਸਿੰਘ, ਫਕੀਰ ਸਿੰਘ, ਵੀਰ ਸਿੰਘ, ਦਰਸ਼ਨ ਸਿੰਘ ਬੇਲੂਮਾਜਰਾਪੀ. ਐੱਸ. ਐੱਸ. ਐੱਫ. ਪੰਜਾਬ ਤੋਂ ਸੀਨੀ ਮੀਤ ਪ੍ਰਧਾਨ, ਡੀ. ਟੀ. ਐੱਫ. ਦੇ ਜ਼ਿਲਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਪਹੁੰਚੇ ਅਤੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਪ੍ਰਦਰਸ਼ਨ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਮੰਨਣ ਦੀ ਮੰਗ ਕੀਤੀ।
ਗੱਡੀ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
NEXT STORY