ਸੰਗਰੂਰ (ਬੇਦੀ) : ਭਰਤੀ ਲਈ ਉਮਰ ਹੱਦ ਦੇ ਵਾਧੇ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਅਤੇ ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਵੱਲੋਂ ਭੁੱਖ ਹੜਤਾਲ ਕੀਤੀ ਗਈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਭੁੱਖ ਹੜਤਾਲ 'ਤੇ ਬੈਠੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਅਤੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਤਰਲੋਚਨ ਸਿੰਘ ਨਾਗਰਾ, ਜਰਨੈਲ ਸਿੰਘ ਬਹਾਦਰਪੁਰ, ਨਾਹਰ ਸਿੰਘ ਝਨੇੜੀ, ਕੁਲਵੰਤ ਲੌਂਗੋਵਾਲ, ਰਣਬੀਰ ਸਿੰਘ ਨਦਾਮਪੁਰ, ਜਸਵਿੰਦਰ ਸ਼ਾਹਪੁਰ, ਹਾਕਮ ਜਲੂਰ, ਸਤਿਨਾਮ ਬੱਛੂਆਣਾ, ਕੁਲਦੀਪ ਬੁਢਲਾਡਾ, ਨਿੱਕਾ ਸਿੰਘ ਛੰਨਾ , ਦਿਲਬਾਗ ਮੰਡਵੀ ਨੇ ਕਿਹਾ ਕਿ ਸਾਰੀਆਂ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ ਹੱਦ ਲੰਘਾ ਚੁੱਕੇ ਹਨ, ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ।
ਇਹ ਵੀ ਪੜ੍ਹੋ : ਸਾਵਧਾਨ : ਡਰਾਈਵਿੰਗ ਲਾਈਸੈਂਸ ਅਪਲਾਈ ਕਰਦੇ ਸਮੇਂ ਕੀਤੀ ਇਹ ਗਲਤੀ ਪਵੇਗੀ ਭਾਰੀ
ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਨਾਕਾਮਯਾਬ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਮਹਿਕਮੇ 'ਚ ਕੱਢੀਆਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 200(ਮੇਲ), 600 (ਫੀਮੇਲ) ਅਸਾਮੀਆਂ ਸਿੱਖਿਆ ਮਹਿਕਮੇ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਕੁੱਲ 3282 ਅਸਾਮੀਆਂ ਪਰ ਸਮਾਜਿਕ ਸਿੱਖਿਆ 54, ਪੰਜਾਬੀ 62 ਅਤੇ ਹਿੰਦੀ ਦੀਆਂ ਸਿਰਫ਼ 52 ਅਸਾਮੀਆਂ ਕੱਢੀਆਂ ਹਨ, ਇਨ੍ਹਾਂ ਅਸਾਮੀਆਂ 'ਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਦੋਵਾਂ ਹੀ ਜਥੇਬੰਦੀਆਂ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰਾਂ ਅੱਗੇ ਉਮਰ ਹੱਦ ਲੰਘਣ ਦੀ ਸ਼ਰਤ ਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਚ ਆਇਆ ਨਵਾਂ ਮੋੜ
ਲੁਧਿਆਣਾ 'ਚ ਕਿਸਾਨ ਯੂਨੀਅਨ ਦੀ ਵੱਡੀ ਮੀਟਿੰਗ, ਖੇਤੀ ਆਰਡੀਨੈਂਸ ਖਤਮ ਕਰਨ ਦੀ ਮੰਗ
NEXT STORY