ਪਟਿਆਲਾ : ਪਟਿਆਲਾ 'ਚ ਲੰਬੇ ਸਮੇਂ ਤੋਂ ਟਾਵਰ 'ਤੇ ਚੜ੍ਹੇ ਅਤੇ ਭੁੱਖ-ਹੜਤਾਲ 'ਤੇ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਵੱਲੋਂ ਆਪਣੀ ਭੁੱਖ-ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਸੁਰਿੰਦਰਪਾਲ ਨੇ ਸ਼ੁੱਕਰਵਾਰ ਸਵੇਰੇ ਆਪਣੀ ਭੁੱਖ-ਹੜਤਾਲ ਖ਼ਤਮ ਕੀਤੀ। ਸੁਰਿੰਦਰਪਾਲ ਨੂੰ ਸਵੇਰੇ ਕਰੀਬ 6 ਵਜੇ ਜੂਸ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਮਗਰੋਂ 'ਪਾਵਰਕਾਮ' ਦੀ ਵੱਡੀ ਅਪੀਲ, '3 ਦਿਨਾਂ ਤੱਕ ਬੰਦ ਰੱਖੋ AC'
ਦੱਸਣਯੋਗ ਹੈ ਕਿ ਈ. ਟੀ. ਟੀ. ਅਧਿਆਪਕ ਯੂਨੀਅਨ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਚ ਸਹਿਮਤੀ ਬਣ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੇਰੁਜ਼ਗਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਲੰਬੀ ਵਿਚਾਰ-ਚਰਚਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅੱਜ ਦੁਪਹਿਰ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਿਜਲੀ ਸੰਕਟ' ਦਰਮਿਆਨ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਮੀਟਿੰਗ ਦੇ ਮਿਲੇ ਭਰੋਸੇ ਤੋਂ ਸਹਿਮਤ ਹੁੰਦਿਆਂ ਹੀ ਸੁਰਿੰਦਰਪਾਲ ਸਿੰਘ ਗੁਰਦਾਸਪੁਰ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਲੈਕ ਆਊਟ', 9 ਸਾਲ ਬਾਅਦ ਲੱਗੇ ਅਣ-ਐਲਾਨੇ ਅਮਰਜੈਂਸੀ 'ਬਿਜਲੀ ਕੱਟ'
ਦੱਸਣਯੋਗ ਹੈ ਕਿ ਸੁਰਿੰਦਰਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਟਾਵਰ 'ਤੇ ਡਟੇ ਹੋਏ ਸਨ। ਮਰਨ ਵਰਤ ਕਾਰਨ ਉਨ੍ਹਾਂ ਦੀ ਹਾਲਤ ਵੀ ਗੰਭੀਰ ਹੋ ਰਹੀ ਸੀ। ਹਾਲਾਤ ਇਹ ਬਣ ਗਏ ਸਨ ਕਿ ਕਿਸੇ ਵੀ ਵੇਲੇ ਕੋਈ ਵੀ ਦੁਰਘਟਨਾ ਵਾਪਰ ਸਕਦੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
NEXT STORY