ਮੋਹਾਲੀ (ਜੱਸੋਵਾਲ) : ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੇ 4 ਅਧਿਆਪਕ ਵੀਰਵਾਰ ਨੂੰ ਮੋਹਾਲੀ ਦੇ ਪਿੰਡ ਸੋਹਾਣਾ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ 646 ਪੀ. ਟੀ. ਆਈ. ਦੀਆਂ ਅਸਾਮੀਆਂ ਦੀ ਮੈਰਿਟ ਸੂਚੀ ਜਾਰੀ ਕਰਕੇ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ, ਉਨ੍ਹੀ ਦੇਰ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਹ ਪਾਣੀ ਦੀ ਟੈਂਕੀ 'ਤੇ ਚੜ੍ਹੇ ਰਹਿਣਗੇ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਨਾਲ ਕਈ ਵਾਰ ਮੀਟਿੰਗ ਕੀਤੀ ਹੈ ਪਰ ਹਰ ਵਾਰ ਉਨ੍ਹਾਂ ਨੂੰ ਲਾਅਰ ਲਾ ਦਿੱਤਾ ਜਾਂਦਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਹੁਣ ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਹ ਆਪਣੀ ਜ਼ਿੱਦ 'ਤੇ ਅੜੇ ਰਹਿਣਗੇ।
ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
NEXT STORY