ਜਲੰਧਰ (ਰਾਹੁਲ) : ਇੱਥੇ ਮੰਗਲਵਾਰ ਨੂੰ ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਅਧਿਆਪਕਾਂ ਨੂੰ ਪੁਲਸ ਨੇ 500 ਮੀਟਰ ਦੂਰੀ 'ਤੇ ਹੀ ਰੋਕ ਲਿਆ ਅਤੇ ਬੈਰੀਕੇਡ ਲਾ ਕੇ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਦੌਰਾਨ ਅਧਿਆਪਕਾਂ ਅਤੇ ਪੁਲਸ ਵਿਚਕਾਰ ਧੱਕਾ-ਮੁੱਕੀ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਹਾਈਕੋਰਟ ਵੱਲੋਂ ED ਨੂੰ ਨੋਟਿਸ ਜਾਰੀ

ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : CM ਚਰਨਜੀਤ ਸਿੰਘ ਚੰਨੀ ਨੇ ਬੰਗਾ ਵਾਸੀਆਂ ਨੂੰ ਦਿੱਤੀ 25 ਕਰੋੜ ਦੀ ਸੌਗਾਤ, ਕੀਤੇ ਇਹ ਵੱਡੇ ਐਲਾਨ

ਅਧਿਆਪਕ ਨੌਕਰੀ ਸਬੰਧੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਨੌਕਰੀਆਂ ਨੂੰ ਲੈ ਕੇ ਉਨ੍ਹਾਂ ਨੂੰ ਲਾਅਰੇ ਲਾਏ ਜਾ ਰਹੇ ਹਨ ਅਤੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਜਰੀਵਾਲ ’ਤੇ ਭੜਕੀ ਮਨੀਸ਼ਾ ਗੁਲਾਟੀ, ਕਿਹਾ ‘ਕੀ 1000 ਰੁ. ਨਾਲ ਤੋਲੀ ਜਾਵੇਗੀ ਔਰਤ ਦੀ ਕਾਬਲੀਅਤ’
NEXT STORY