ਮੋਗਾ (ਅਜ਼ਾਦ) : ਜੀਰਾ ਰੋਡ ਮੋਗਾ ’ਤੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਸੁਰਿੰਦਰ ਕੁਮਾਰ ਸ਼ੈਲੀ (25) ਨਿਵਾਸੀ ਪਿੰਡ ਕੋਕਰੀ ਕਲਾਂ ਵੱਲੋਂ ਬੇਰੋਜ਼ਗਾਰੀ ਤੋਂ ਤੰਗ ਆ ਕੇ ਬੀਤੀ ਰਾਤ ਆਪਣੇ ਘਰ ਅੰਦਰ ਹੀ ਫਾਹਾ ਲਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਕੁਮਾਰ ਸ਼ੈਲੀ ਪਿਛਲੇ 3 ਮਹੀਨਿਆਂ ਤੋਂ ਸੂਰਜ ਨਗਰ ਉਤਰੀ ਵਿਖੇ ਆਪਣੇ ਪਤਨੀ ਅਤੇ ਬੱਚੇ ਸਮੇਤ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ ਪਰ ਕੋਰੋਨਾ ਦੇ ਕਾਰਣ ਕਾਰੋਬਾਰ ਬੰਦ ਹੋ ਜਾਣ ’ਤੇ ਉਹ ਬੇਰੋਜ਼ਗਾਰ ਹੋ ਗਿਆ, ਜਿਸ ਕਾਰਣ ਉਹ ਮਾਨਸ਼ਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ।
ਉਸਦੀ ਪਤਨੀ ਜੋਤੀ ਬਾਲਾ ਅਤੇ ਭਰਾ ਸੰਦੀਪ ਕੁਮਾਰ ਨੇ ਕਿਹਾ ਕਿ ਅਸੀਂ ਕਈ ਵਾਰ ਉਸ ਨੂੰ ਸਮਝਾਉਣ ਦਾ ਯਤਨ ਕੀਤਾ ਪਰ ਬੀਤੀ ਰਾਤ ਉਸ ਨੇ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਂਚ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ।
ਲਗਾਤਾਰ ਤੀਜੇ ਸਾਲ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ’ਚ ਸਰਕਾਰੀ ਸਕੂਲਾਂ ਦੀ ਝੰਡੀ
NEXT STORY