ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸਿਹਤ ਵਿਭਾਗ 'ਚ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀ ਭਰਤੀ ਦੀ ਮੰਗ ਨੂੰ ਲੈ ਕੇ 5 ਜੂਨ ਤੋਂ ਸਥਾਨਕ ਮੁੱਖ/ਸਿਹਤ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਦਾ ਮੋਰਚਾ 5ਵੇਂ ਦਿਨ ਵੀ ਜਾਰੀ ਰਿਹਾ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 5 ਦਿਨਾਂ ਵਿੱਚ ਵੀ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ। ਪਿਛਲੀਆਂ ਰਵਾਇਤੀ ਸਰਕਾਰਾਂ ਵਾਂਗ ਹੀ 'ਆਪ' ਸਰਕਾਰ ਵੱਲੋਂ ਵੀ ਬੇਰੁਜ਼ਗਾਰਾਂ ਦੇ ਮਸਲਿਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਫ੍ਰੀ ਸਫ਼ਰ ਨੂੰ ਲੈ ਕੇ ਅੰਮ੍ਰਿਤਸਰ ਬੱਸ ਸਟੈਂਡ 'ਤੇ ਔਰਤ ਨੇ ਕੰਡਕਟਰ ਦਾ ਤੋੜਿਆ ਮੋਬਾਇਲ
ਉਨ੍ਹਾਂ ਕਿਹਾ ਕਿ ਉਮੀਦ ਸੀ ਕਿ 'ਆਪ' ਸਰਕਾਰ ਬਣਨ ਮਗਰੋਂ ਰੋਸ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ ਪਰ ਸਭ ਕੁਝ ਪਹਿਲਾਂ ਵਾਂਗ ਹੀ ਵਾਪਰ ਰਿਹਾ ਹੈ। ਉਨ੍ਹਾਂ ਦੱਸਿਆ ਕਿ 5 ਜੂਨ ਨੂੰ ਪ੍ਰਸ਼ਾਸਨ ਨੇ ਮੰਗ ਪੱਤਰ ਪ੍ਰਾਪਤ ਕਰਕੇ ਜਲਦ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ, ਜਿਹੜਾ ਕਿ ਊਠ ਦੇ ਬੁੱਲ੍ਹ ਵਾਂਗ ਲਟਕ ਰਿਹਾ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਬਚਾਉਣ ਲਈ ਸੰਘਰਸ਼ ਕਰਦੇ ਵਿਦਿਆਰਥੀਆਂ 'ਤੇ ਚੰਡੀਗੜ੍ਹ ਵਿਖੇ ਭਾਜਪਾ ਵੱਲੋਂ ਕੀਤੇ ਅੱਤਿਆਚਾਰ ਦੀ ਸਖ਼ਤ ਨਿਖੇਧੀ ਕੀਤੀ। ਮੋਰਚੇ 'ਤੇ ਹਰਕੀਰਤ ਸਿੰਘ, ਅਮਨ ਬਾਜੇ ਕੇ, ਸੁਰਿੰਦਰ ਗੁਰੂ ਹਰਸਹਾਏ, ਗਗਨਦੀਪ ਜਲਾਲਾਬਾਦ, ਹਰਜਿੰਦਰ ਸਿੰਘ, ਬਲਬੀਰ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।
ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ 'ਚ ਦਿੱਲੀ ਪੁਲਸ ਦਾ ਖੁਲਾਸਾ, ਉਥੇ ਹੀ 'ਰਾਜਾ' ਨਾਲ ਕਈ ਕਾਂਗਰਸੀ ਹਿਰਾਸਤ 'ਚ, ਪੜ੍ਹੋ TOP 10
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਾਉਣੀ ਦੀਆਂ ਫਸਲਾਂ ਦਾ MSP ਵਾਧਾ ਭਾਜਪਾਈ ਜੁਮਲਾ : ਰਾਜਵਿੰਦਰ ਕੌਰ ਰਾਜੂ
NEXT STORY