ਫ਼ਰੀਦਕੋਟ (ਰਾਜਨ)- ਸਥਾਨਕ ਗੁਰਦੁਅਰਾ ਟਿੱਲਾ ਬਾਬਾ ਫ਼ਰੀਦ ਵਿਖੇ ਮਰਿਆਦਾ ਭੰਗ ਕਰਦਿਆਂ ਮੱਥਾ ਟੇਕਣ ਆਏ ਇਕ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਉਸ ਵੇਲੇ ਫੁਰਤੀ ਨਾਲ ਕਾਬੂ ਕਰ ਲਿਆ ਗਿਆ ਜਦੋਂ ਉਹ ਨੰਗੇ ਸਿਰ ਮੱਥਾ ਟੇਕਣ ਤੋਂ ਬਾਅਦ ਆਪਣਾ ਰੁਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵੱਲ ਕਰਨ ਦੀ ਤਾਕ ਵਿਚ ਸੀ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਅੱਜ ਉਮੀਦਵਾਰਾਂ ਦਾ ਐਲਾਨ ਕਰ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ
ਇਸ ਘਟਨਾ ਸਬੰਧੀ ਜਾਰੀ ਸੀ.ਸੀ.ਟੀ.ਵੀ ਫੁਟੇਜ ਅਨੁਸਾਰ ਇਕ ਅਣਢਕੇ ਸਿਰ ਵਾਲਾ ਵਿਅਕਤੀ ਪਹਿਲਾਂ ਤੇਜ਼ੀ ਨਾਲ ਮੋਟਰਸਾਈਕਲ ’ਤੇ ਟਿੱਲਾ ਬਾਬਾ ਫ਼ਰੀਦ ਦੇ ਮੁੱਖ ਗੇਟ ਦੇ ਬਾਹਰ ਟੱਕਰ ਮਾਰ ਦਿੰਦਾ ਹੈ ਅਤੇ ਇਸ ਤੋਂ ਬਾਅਦ ਇਹ ਵਿਅਕਤੀ ਤੇਜ਼ੀ ਨਾਲ ਭੱਜਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੂਹਰੇ ਅਣਢਕੇ ਸਿਰ ਨਾਲ ਮੱਥਾ ਟੇਕ ਕੇ ਇਤਰਾਜ਼ਯੋਗ ਹਰਕਤ ਕਰਨ ਦੀ ਕੋਸ਼ਿਸ਼ ਕਰਦਾ ਹੈ ਪਰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਇਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਜਾਂਦਾ ਹੈ। ਇਸ ਮਾਮਲੇ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਗੁਰਿੰਦਰ ਮੋਹਨ ਸਿੰਘ ਨੇ ਕਿਹਾ ਕਿ ਜਦੋਂ ਇਹ ਵਿਅਕਤੀ ਗੇਟ ਤੋਂ ਭੱਜਦਾ ਹੋਇਆ ਨੰਗੇ ਸਿਰ ਅੰਦਰ ਆਇਆ ਤਾਂ ਸੇਵਾਦਾਰਾਂ ਵੱਲੋਂ ਇਸ ’ਤੇ ਨਜ਼ਰ ਰੱਖਣ ਸਦਕਾ ਇਸ ਵਿਅਕਤੀ ਦੀ ਮੰਦਭਾਵਨਾਂ ’ਤੇ ਕਾਬੂ ਪਾ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਚੋਣ ਕਮਿਸ਼ਨ ਵੱਲੋਂ ਹਟਾਏ ਗਏ 5 SSPs ਨੂੰ ਮਿਲੀਆਂ ਤਾਇਨਾਤੀਆਂ
ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਸਬੰਧਤ ਵਿਅਕਤੀ ਨੂੰ ਥਾਣਾ ਸਿਟੀ ਪੁਲਸ ਹਵਾਲੇ ਕਰ ਦਿੱਤਾ ਗਿਆ। ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਵਿਅਕਤੀ ਦੀ ਪਛਾਣ ਮਲਕੀਤ ਸਿੰਘ ਵਾਸੀ ਭੋਲੂਵਾਲਾ ਵਜੋਂ ਹੋਈ ਹੈ। ਇਹ ਵਿਅਕਤੀ ਦਿਮਾਗੀ ਤੌਰ ’ਤੇ ਠੀਕ ਨਹੀਂ ਹੈ। ਇਸ ਮਾਮਲੇ ਵਿਚ ਪੁਲਸ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਵਿਅਕਤੀ ਦੀ ਕੋਈ ਮੰਦਭਾਵਨਾ ਸਾਹਮਣੇ ਆਈ ਤਾਂ ਇਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ : ਨੇਤਾਵਾਂ ਦੇ ਪਾਰਟੀ ਛੱਡਣ ਦੇ ਡਰੋਂ ਪੰਜਾਬ ’ਚ ਉਮੀਦਵਾਰਾਂ ਦੇ ਐਲਾਨ ’ਚ ਦੇਰ ਕਰ ਰਹੀ ਕਾਂਗਰਸ
NEXT STORY