ਲੁਧਿਆਣਾ (ਗੌਤਮ)- ਕਰੀਬ 4 ਮਹੀਨੇ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਦੇ ਸਰਨੀਆ ਸ਼ਹਿਰ ਗਏ ਫੋਕਲ ਪੁਆਇੰਟ ਇਲਾਕੇ ਦੇ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਨੌਜਵਾਨ ’ਤੇ ਚਾਕੂ ਨਾਲ ਕਈ ਵਾਰ ਕੀਤੇ। ਇਸ ਗੱਲ ਦਾ ਪਤਾ ਲੱਗਦਿਆਂ ਹੀ ਕੈਨੇਡੀਅਨ ਪੁਲਸ ਨੇ ਮੌਕੇ 'ਤੇ ਜਾ ਕੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਗੁਰਆਸੀਸ (22) ਵਜੋਂ ਹੋਈ ਹੈ। ਪੁਲਸ ਨੇ ਕ੍ਰੈਨਸਲੀ ਹੰਟਰ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਉਸ ਦੇ ਨਾਲ ਕਮਰੇ ਵਿੱਚ ਰਹਿੰਦਾ ਸੀ। ਗੁਰਆਸੀਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ 'ਚ ਸੋਗ ਦੀ ਲਹਿਰ ਫੈਲ ਗਈ ਅਤੇ ਉਸ ਦੀ ਮਾਂ ਦੀ ਹਾਲਤ ਵਿਗੜ ਗਈ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪਰਿਵਾਰ ਵੱਲੋਂ ਗੁਰਆਸੀਸ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਪੁਲਸ ਥਾਣਿਆਂ ਲਈ ਖ਼ਤਰੇ ਦੀ ਘੰਟੀ, ਅਲਰਟ ਜਾਰੀ
ਪਰਿਵਾਰ ਨੇ ਦੱਸਿਆ ਕਿ ਗੁਰਆਸੀਸ ਨੇ ਪੀ. ਸੀ. ਟੀ. ਈ. ਕਾਲਜ ਬੱਦੋਵਾਲ ਤੋਂ ਗ੍ਰੈਜੂਏਸ਼ਨ ਕੀਤੀ ਸੀ ਅਤੇ ਬਿਜ਼ਨੈੱਸ ਵਿੱਚ ਪੋਸਟ ਗ੍ਰੈਜੂਏਸ਼ਨ ਕਰਨ ਲਈ ਕੈਨੇਡਾ ਗਿਆ ਸੀ, ਜਿਸ ਨੇ ਲੈਂਬਟਨ ਕਾਲਜ, ਸਰਨੀਆ ਵਿੱਚ ਦਾਖ਼ਲਾ ਲਿਆ ਸੀ ਅਤੇ ਉਸੇ ਸ਼ਹਿਰ ਦੀ ਕੁਈਨ ਸਟਰੀਟ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ ਅਤੇ ਉਕਤ ਦੋਸ਼ੀ ਵੀ ਉਸ ਦੇ ਨਾਲ ਹੀ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਦੋਵੇਂ ਇਕੋ ਰਸੋਈ ਦਾ ਇਸਤੇਮਾਲ ਕਰਦੇ ਸਨ ਅਤੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦਾ ਰਸੋਈ ਵਿੱਚ ਝਗੜਾ ਹੋ ਗਿਆ ਅਤੇ ਮੁਲਜ਼ਮਾਂ ਨੇ ਚਾਕੂ ਨਾਲ ਕਈ ਵਾਰ ਕੀਤੇ। ਗੁਰਆਸੀਸ ਦੀ ਮਾਂ ਨੇ ਦੱਸਿਆ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਗੁਰਆਸੀਸ ਦਾ ਫੋਨ ਆਇਆ ਸੀ ਅਤੇ ਉਹ ਆਪਣੀ ਮਾਂ ਨੂੰ ਕੈਨੇਡਾ ਬੁਲਾਉਣ ਦੀ ਗੱਲ ਕਰ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਦਾ ਸ਼ਰਮਨਾਕ ਕਾਰਾ, ਮਾਸੂਮ ਨੂੰ ਸਕੂਲੋਂ ਕੱਢਿਆ ਬਾਹਰ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਕੀਤੇ ਗਏ ਹੁਕਮ
NEXT STORY