ਰਾਏਕੋਟ (ਭੱਲਾ) - ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਪੰਜਾਬੀ ਨੋਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਕਰੀਬ 11 ਵਜੇ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ (28 ) ਵਜੋਂ ਹੋਈ ਹੈ। ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਫ਼ੋਨ ਨੇ ਕੱਢੀ ਪੈਰਾਂ ਹੇਠੋਂ ਜ਼ਮੀਨ, ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਮੰਗੀ 5 ਕਰੋੜ ਦੀ ਫਿਰੌਤੀ
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ 'ਚ ਸਕਿਉਰਿਟੀ ਗਾਰਡ ਦੀ ਨੌਕਰੀ ਕਰਦਾ ਸੀ। ਇੱਥੇ ਹੀ ਲੰਘੀ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ।
ਨੱਥੋਵਾਲ ਦੇ ਸੇਵਾਮੁਕਤ ਪੰਜਾਬ ਪੁਲਸ ਇੰਸਪੈਕਟਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਤੜਕੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜੁਗਰਾਜ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਉਸ ਨੂੰ ਕੈਨੇਡਾ ਗਏ ਤਿੰਨ ਮਹੀਨੇ ਹੀ ਹੋਏ ਸਨ। ਨਾਲ ਹੀ, ਉਸਨੇ ਕਦੇ ਵੀ ਪਰਿਵਾਰ ਵਿੱਚ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਦਾ ਜ਼ਿਕਰ ਨਹੀਂ ਕੀਤਾ ਸੀ। ਪਰਿਵਾਰ ਨੂੰ ਉਮੀਦ ਹੈ ਕਿ ਕੈਨੇਡੀਅਨ ਪੁਲਿਸ ਤੋਂ ਜਗਰਾਜ ਦੇ ਕਤਲ ਦਾ ਕਾਰਨ ਪਤਾ ਲੱਗ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਤੋਂ ਵੱਡੀ ਖ਼ਬਰ: ਕੰਪਨੀ ਬਾਗ ਚੌਂਕ ਨੇੜੇ ਰਵੀ ਜਿਊਲਰਜ਼ 'ਚ ਦਿਨ-ਦਿਹਾੜੇ ਲੁੱਟ
NEXT STORY