ਕਲਾਨੌਰ (ਮਨਮੋਹਨ)-ਮਲੇਸ਼ੀਆ ’ਚ ਰੋਜ਼ੀ-ਰੋਟੀ ਕਮਾਉਣ ਲਈ ਗਏ ਸਰਹੱਦੀ ਕਸਬਾ ਕਲਾਨੌਰ ਦੇ ਇਕ ਨੌਜਵਾਨ ਦੀ ਮਲੇਸ਼ੀਆ ’ਚ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਭੁਪਿੰਦਰ ਸਿੰਘ ਰੂਪ ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਤਿੰਨੋਂ ਪੁੱਤਰ ਮਲੇਸ਼ੀਆ ’ਚ ਰੋਜ਼ੀ-ਰੋਟੀ ਕਮਾਉਣ ਲਈ ਗਏ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਪਹੁੰਚੇ ਫਤਿਹਗੜ੍ਹ ਸਾਹਿਬ, ਅੱਜ ਹੋਵੇਗੀ ਯਾਤਰਾ ਆਰੰਭ
ਉਸ ਦੇ ਇਕ ਪੁੱਤਰ ਨੇ ਫੋਨ ਕਰ ਕੇ ਉਨ੍ਹਾਂ ਨੂੰ ਇਹ ਸੂਚਨਾ ਦਿੱਤੀ ਕਿ ਭੁਪਿੰਦਰ ਸਿੰਘ, ਜੋ ਟਰਾਲਾ ਚਲਾਉਂਦਾ ਸੀ, ਦੀ ਟਰਾਲੇ ਦੀ ਬਰੇਕ ਫੇਲ੍ਹ ਹੋਣ ਕਾਰਨ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਭੁਪਿੰਦਰ ਸਿੰਘ ਤਕਰੀਬਨ 10 ਮਹੀਨੇ ਪਹਿਲਾਂ ਹੀ ਮਲੇਸ਼ੀਆ ਗਿਆ ਸੀ ਅਤੇ ਸ਼ਾਦੀਸ਼ੁਦਾ ਸੀ ਤੇ ਉਸ ਦਾ ਇਕ ਛੋਟਾ ਬੱਚਾ ਵੀ ਹੈ।
ਇਹ ਖ਼ਬਰ ਵੀ ਪੜ੍ਹੋ : ਭਾਰਤ ਦੇ ਬੀੜੀ ਮਜ਼ਦੂਰ ਨੇ ਸਖ਼ਤ ਮਿਹਨਤ ਨਾਲ ਬਦਲੀਆਂ ਕਿਸਮਤ ਦੀਆਂ ਲਕੀਰਾਂ, ਅਮਰੀਕਾ ’ਚ ਜਾ ਕੇ ਬਣਿਆ ਜੱਜ
ਨਸ਼ੇ ’ਚ ਧੁੱਤ ਕਾਰ ਚਾਲਕ ਨੇ ਸਕੂਟਰ-ਮੋਟਰਸਾਈਕਲ ਨੂੰ ਮਾਰੀ ਟੱਕਰ, 5 ਜ਼ਖ਼ਮੀ
NEXT STORY