ਮੋਗਾ (ਆਜ਼ਾਦ)- ਬੱਧਨੀ ਕਲਾਂ ਪੁਲਸ ਨੇ ਰਾਊਕੇ ਅਤੇ ਰਣੀਆਂ ਵਿਚਕਾਰ ਨਹਿਰ ਦੇ ਪੁਲ ਤੋਂ ਇਕ ਅਣਪਛਾਤੀ ਕਰੀਬ 22 ਸਾਲਾ ਕੁੜੀ ਦੀ ਲਾਸ਼ ਨੂੰ ਬਰਾਮਦ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪੁਲ ਨਹਿਰ ਦੇ ਕੋਲ ਇਕ ਅਣਪਛਾਤੀ ਕੁੜੀ ਦੀ ਲਾਸ਼ ਮਿਲੀ ਹੈ, ਜਿਸ ’ਤੇ ਉਹ ਪੁਲਸ ਪਾਰਟੀ ਸਮੇਤ ਉਥੇ ਪਹੁੰਚੇ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਦੀ ਸਹਾਇਤਾ ਨਾਲ ਉਸ ਨੂੰ ਲਿਆ ਕੇ ਸਿਵਲ ਹਸਪਤਾਲ ਮੋਗਾ ਵਿਚ 72 ਘੰਟੇ ਲਈ ਰੱਖਿਆ ਗਿਆ ਹੈ। ਇਸ ਸੂਚਨਾ ਤੋਂ ਬਾਅਦ ਸ਼ਹਿਰ 'ਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਵੀਡੀਓ ਕਾਨਫਰੰਸ ਰਾਹੀਂ ਬਾਬਾ ਬਕਾਲਾ ਸਾਹਿਬ ਅਦਾਲਤ ’ਚ ਹੋਈ ਪੇਸ਼ੀ
ਉਨ੍ਹਾਂ ਨੇ ਕਿਹਾ ਕਿ ਕੁੜੀ ਦੀ ਲਾਸ਼ ਦੀ ਪਛਾਣ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਇਲਾਕੇ ਦੇ ਸਾਰੇ ਪਿੰਡਾਂ ਦੇ ਇਲਾਵਾ ਸਾਰੇ ਥਾਣਿਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ, ਤਾਂਕਿ ਕੁੜੀ ਦੀ ਪਛਾਣ ਹੋ ਸਕੇ। ਉਨ੍ਹਾਂ ਕਿਹਾ ਕਿ ਪਛਾਣ ਹੋਣ ਜਾਂ 72 ਘੰਟੇ ਬੀਤਣ ਦੇ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦ ਹੈ ਕਿ ਜਲਦ ਹੀ ਕੁੜੀ ਦੀ ਪਛਾਣ ਹੋ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੱਜ ਐਲਾਨਿਆ ਜਾਵੇਗਾ PSEB ਦੀ 5ਵੀਂ ਜਮਾਤ ਦਾ ਨਤੀਜਾ, ਇੰਝ ਕਰੋ ਚੈੱਕ
NEXT STORY