ਬਟਾਲਾ (ਗੁਰਪ੍ਰੀਤ ਸਿੰਘ) : ਬਟਾਲਾ ਨੇੜਲੇ ਪਿੰਡ ਉਧਨਵਾਲ ਵਿਖੇ ਪੁਲਸ ਸਟੇਸ਼ਨ ਥਾਣਾ ਘੁਮਾਨ ਦੇ ਇੱਕ ਪੈਟਰੋਲ ਪੰਪ 'ਤੇ ਲੁਟੇਰਿਆਂ ਵੱਲੋਂ ਲੁੱਟਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਜਦੋਂ ਪੈਟਰੋਲ ਪੰਪ ਦੇ ਕਰਿੰਦੇਆ ਕੋਲ ਨਗਦੀ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਲੁਟੇਰਿਆਂ ਨੇ ਇਸ ਦੌਰਾਨ ਗੋਲੀ ਚਲਾ ਦਿੱਤੀ। ਇਸ ਦੌਰਾਨ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ ਹੋ ਗਈ।
ਅੰਮ੍ਰਿਤਸਰ ਦਿਹਾਤੀ ਪੁਲਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ! ਪੁਲਸ ਮੁਲਾਜ਼ਮ ਸਣੇ ਦੋ ਜ਼ਖਮੀ
ਘਟਨਾ ਤੋਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ ਬਟਾਲਾ ਦੇ ਸਰਕਾਰੀ ਹਸਪਤਾਲ ਲਿਆਂਦੀ ਗਈ। ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖਮੀ ਹੋਇਆ ਦੱਸਇਆ ਜਾ ਰਿਹਾ ਹੈ ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਦੋਨੋਂ ਹੀ ਪੈਟਰੋਲ ਪੰਪ ਦੇ ਕਰਿੰਦੇ ਹਿਮਾਚਲ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ। ਉੱਥੇ ਹੀ ਸਿਵਿਲ ਹਸਪਤਾਲ ਬਟਾਲਾ ਦੇ ਡਾਕਟਰ ਸਾਹਿਲ ਕੁਮਾਰ ਨੇ ਦੱਸਿਆ ਕਿ ਮਰਨ ਵਾਲਾ ਕੇਵਲ ਕੁਮਾਰ 40 ਸਾਲ ਦੀ ਸੀ ਅਤੇ ਜ਼ਖ਼ਮੀ ਰਵੀ ਕੁਮਾਰ ਜਿਸ ਦੀ ਉਮਰ ਕਰੀਬ 36 ਸਾਲ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ ਤੇ 10 ਤੋਂ ਵੱਧ ਜ਼ਖ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖਸ ਆਫ ਅਮੈਰਿਕਾ ਨੇ ਹੋਲੇ ਮਹੱਲੇ ’ਤੇ ਸ੍ਰੀ ਅਨੰਦਪੁਰ ਸਾਹਿਬ ’ਚ ਲਗਾਇਆ ਮੁਫ਼ਤ ਮੈਡੀਕਲ ਕੈਂਪ
NEXT STORY