ਨਕੋਦਰ (ਪਾਲੀ) : ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਕੁਲਾਰਾ ਵਿਚ ਸ਼ਨੀਵਾਰ ਨੂੰ ਇੱਕ ਦਹਿਸ਼ਤਜਨਕ ਘਟਨਾ ਸਾਹਮਣੀ ਆਈ, ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ 'ਤੇ ਗੋਲੀਆਂ ਚਲਾਈਆਂ ਗਈਆਂ।
ਜਾਣਕਾਰੀ ਮੁਤਾਬਕ, ਅਮਰਜੀਤ ਸਿੰਘ ਪੁੱਤਰ ਬੀਰ ਸਿੰਘ ਦੇ ਘਰ 'ਤੇ ਇਹ ਗੋਲੀਬਾਰੀ ਤਕਰੀਬਨ ਸਵੇਰੇ ਤਿੰਨ ਤੋਂ ਚਾਰ ਵਜੇ ਦੇ ਦਰਮਿਆਨ ਹੋਈ। ਪਿੰਡ ਵਿਚ ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ, ਸਦਰ ਥਾਣਾ ਮੁਖੀ ਬਲਜਿੰਦਰ ਸਿੰਘ, ਉੱਗੀ ਚੌਕੀ ਇੰਚਾਰਜ ਏ. ਐੱਸ. ਆਈ. ਜਸਪਾਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੁਲਸ ਨੇ ਮਨੋਰੰਜਨ ਕਾਲੀਆ ਦੇ ਘਰ ਹਮਲਾ ਮਾਮਲੇ 'ਚ ਮੁੱਖ ਦੋਸ਼ੀ ਕੀਤਾ ਗ੍ਰਿਫਤਾਰ, CM ਮਾਨ ਨੇ ਦਿੱਤੀ ਵਧਾਈ
ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ 'ਤੇ ਦੋ ਗੋਲੀਆਂ ਚੱਲਣ ਦੇ ਨਿਸ਼ਾਨ ਮਿਲੇ ਹਨ, ਜੋ ਘਰ ਦੇ ਗੇਟ 'ਤੇ ਲੱਗੀਆਂ ਜਿਨ੍ਹਾਂ ਵਿੱਚ ਇਕ ਗੋਲੀ ਅੰਦਰ ਖੜ੍ਹੀ ਕਾਰ ਵਿੱਚ ਲੱਗੀ, ਪਰ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਅਤੇ ਪਿੰਡ ਵਿੱਚ ਲੱਗੇ ਸੀ.ਸੀ.ਟੀ.ਵੀ .ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
HIL ਲਿਮਟਿਡ ਹੁਣ ਬਣਿਆ ‘ਬਿਰਲਾਨੂ ਲਿਮਟਿਡ’
NEXT STORY