ਗੁਰਦਾਸਪੁਰ, (ਵਿਨੋਦ)- ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਮ੍ਰਿਤਕ ਪਵਨ ਕੁਮਾਰ ਦੇ ਪਿਤਾ ਕੇਵਲ ਕ੍ਰਿਸ਼ਨ ਵਾਸੀ ਜਗਤਪੁਰ ਕਲਾਂ ਨੇ ਪੁਲਸ ਨੂੰ ਦੱਸਿਆ ਕਿ ਬੀਤੇ ਦਿਨ ਉਸ ਦਾ ਲੜਕਾ ਪਵਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੁਰਾਣਾ ਸ਼ਾਲਾ ਤੋਂ ਘਰੇਲੂ ਸਾਮਾਨ ਲੈ ਕੇ ਵਾਪਸ ਆ ਰਿਹਾ ਸੀ ਪਰ ਉਹ ਘਰ ਨਹੀਂ ਪਹੁੰਚਿਆ, ਜਿਸ ਕਾਰਨ ਉਹ ਆਪਣੇ ਰਿਸ਼ਤੇਦਾਰਾਂ ਨਾਲ ਲੜਕੇ ਦੀ ਤਲਾਸ਼ ਵਿਚ ਨਿਕਲ ਪਿਆ। ਰਾਤ ਲਗਭਗ 8.30 ਵਜੇ ਪਵਨ ਕੁਮਾਰ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਕੋਲੋਂ ਮਿਲੀ, ਜਿਸ ਨਾਲ ਲੱਗਦਾ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ। ਇਸ ਸਬੰਧੀ ਪੁਰਾਣਾ ਸ਼ਾਲਾ ਸਟੇਸ਼ਨ ਇੰਚਾਰਜ ਵਿਸ਼ਵਾਨਾਥ ਅਨੁਸਾਰ ਕੇਵਲ ਕ੍ਰਿਸ਼ਨ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡਿਊਟੀ 'ਤੇ ਜਾ ਰਿਹਾ ਵਿਅਕਤੀ ਹਾਦਸੇ 'ਚ ਜ਼ਖ਼ਮੀ
ਬਟਾਲਾ, 3 ਅਪ੍ਰੈਲ (ਜ. ਬ.)-ਅੱਜ ਸਵੇਰੇ ਬਟਾਲਾ ਅਲੀਵਾਲ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ।ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਛਾਪਿਆਂ ਵਾਲੀ ਜੋ ਅਜਨਾਲਾ ਸ਼ੂਗਰਮਿੱਲ ਵਿਚ ਨੌਕਰੀ ਕਰਦਾ ਹੈ ਅਤੇ ਅੱਜ ਸਵੇਰੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਡਿਊਟੀ 'ਤੇ ਜਾ ਰਿਹਾ ਸੀ ਕਿ ਅਲੀਵਾਲ ਬਾਈਪਾਸ 'ਤੇ ਅੱਗੋਂ ਆ ਰਹੀ ਇਕ ਕਾਰ ਨਾਲ ਭਿਆਨਕ ਟੱਕਰ ਹੋ ਗਈ। ਜਿਸ ਨਾਲ ਉਹ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਫਸਟ ਏਡ ਦੇਣ ਤੋਂ ਬਾਅਦ ਸਿਵਲ ਹਸਪਤਾਲ ਦਾਖਲ ਕਰਵਾਇਆ।
ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਵਾਲਾ ਕਾਬੂ
NEXT STORY