ਹੁਸ਼ਿਆਰਪੁਰ, (ਜ.ਬ.)- ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਬੀਤੀ ਦੇਰ ਰਾਤ ਨਸਰਾਲਾ ਪੁਲ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਨਾਲ ਮੋਟਰਸਾਈਕਲ ਦੇ ਪਿੱਛੇ ਬੈਠੇ 50 ਸਾਲਾ ਵਿਅਕਤੀ ਸਰਵਨ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਨੰਦਾਚੌਰ ਦੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਚਾਲਕ 35 ਸਾਲਾ ਸੁਖਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨੰਦਾਚੌਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਕੀ ਮੰਡਿਆਲਾ ਦੇ ਇੰਚਾਰਜ ਵਿਕਰਮਜੀਤ ਸਿੰਘ ਹੋਰ ਪੁਲਸ ਮੁਲਾਜ਼ਮਾਂ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਦੋਵਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ, ਜਿਥੇ ਡਾਕਟਰਾਂ ਨੇ ਸਰਵਣ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਸਿਵਲ ਹਸਪਤਾਲ ਵਿਖੇ ਮ੍ਰਿਤਕ ਸਰਵਣ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਜਲੰਧਰ ਰੋਡ 'ਤੇ ਸਥਿਤ ਇਕ ਫੈਕਟਰੀ 'ਚੋਂ ਡਿਊਟੀ ਕਰਨ ਉਪਰੰਤ ਆਪਣੇ ਸਾਥੀ ਸੁਖਦੇਵ ਸਿੰਘ ਨਾਲ ਪਲਸਰ ਮੋਟਰਸਾਈਕਲ ਨੰ. ਪੀ. ਬੀ. 09-ਐੱਨ-9522 'ਤੇ ਨਸਰਾਲਾ ਵੱਲ ਆ ਰਹੇ ਸਨ ਕਿ ਉਕਤ ਸਥਾਨ 'ਤੇ ਕਿਸੇ ਅਣਪਛਾਤੇ ਵਾਹਨ ਨੇ ਪਿੱਛੋਂ ਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਸਬੰਧ 'ਚ ਪੁਲਸ ਚੌਕੀ ਮੰਡਿਆਲਾ ਨੇ ਮ੍ਰਿਤਕ ਦੇ ਭਰਾ ਸਵਰਨ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਧਾਰਾ 279, 337, 338, 427 ਤੇ 304-ਏ ਤਹਿਤ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਪੇਪਰ ਮਿੱਲ ਦੇ ਪ੍ਰਬੰਧਕਾਂ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
NEXT STORY