ਲੁਧਿਆਣਾ, (ਅਨਿਲ)- ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡ ਕਾਦੀਆਂ ਮੋੜ 'ਤੇ ਅੱਜ ਸਵੇਰੇ ਇਕ ਵਿਅਕਤੀ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਥਾਣਾ ਲਾਡੋਵਾਲ ਦੇ ਥਾਣੇਦਾਰ ਮੂਲ ਰਾਜ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਾਦੀਆਂ ਪਿੰਡ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਪਛਾਣ ਪੱਤਰ ਹਾਸਲ ਨਹੀਂ ਹੋਇਆ, ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਲੱਗ ਰਹੀ ਹੈ। ਪੁਲਸ ਨੇ ਲਾਸ਼ 72 ਘੰਟਿਆਂ ਤੱਕ ਪਛਾਣ ਲਈ ਸਿਵਲ ਹਸਪਤਾਲ ਮੁਰਦਾ ਘਰ ਵਿਚ ਰੱਖਵਾ ਦਿੱਤੀ ਹੈ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
NEXT STORY