ਲੁਧਿਆਣਾ (ਹਿਤੇਸ਼) : ਨਗਰ ਨਿਗਮ ਦੇ ਸਫਾਈ ਮੁਲਾਜ਼ਮਾਂ ਨੂੰ 7 ਸਾਲ ਤੋਂ ਵਰਦੀ ਨਹੀਂ ਮਿਲੀ, ਜਿਸ ਦਾ ਖੁਲਾਸਾ ਮਿਊਂਸੀਪਲ ਕਰਮਚਾਰੀ ਦਲ ਵਲੋਂ ਮੇਅਰ ਬਲਕਾਰ ਸੰਧੂ ਨੂੰ ਸੌਂਪੇ ਮੰਗ ਪੱਤਰ 'ਚ ਹੋਇਆ ਹੈ। ਇਸ ਸਬੰਧੀ ਯੂਨੀਅਨ ਦੇ ਪ੍ਰਧਾਨ ਚੌਧਰੀ ਯਸ਼ਪਾਲ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਮੁਹੱਲਾ ਸੈਨੀਟੇਸ਼ਨ ਕਮੇਟੀ ਦੇ ਜਿਨ੍ਹਾਂ ਮੁਲਾਜ਼ਮਾਂ ਨੂੰ 2011 ਤੋਂ ਬਾਅਦ ਰੈਗੂਲਰ ਕੀਤਾ ਗਿਆ ਹੈ, ਉਨ੍ਹਾਂ ਨੂੰ ਹੁਣ ਵਰਦੀ ਨਹੀਂ ਦਿੱਤੀ ਜਾ ਰਹੀ। ਇਸੇ ਤਰ੍ਹਾਂ ਸਫਾਈ ਮੁਲਾਜ਼ਮਾਂ ਨੂੰ ਝਾੜੂ ਅਤੇ ਰੇਹੜੀਆਂ ਨਹੀਂ ਦਿੱਤੀਆਂ ਗਈਆਂ, ਜਿਸ ਨਾਲ ਪੰਜਾਬ ਮਿਊਂਸੀਪਲ ਸਫਾਈ ਕਰਮਚਾਰੀ ਸਰਵਿਸ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ। ਇਸ ਤੋਂ ਇਲਾਵਾ ਡੀ. ਸੀ. ਰੇਟ ਦੇ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਰੱਖੀ ਗਈ, ਜਿਸ 'ਚ ਕੱਚੇ ਸਫਾਈ ਮੁਲਾਜ਼ਮਾਂ ਅਤੇ ਸੀਵਰਮੈਨਾਂ ਨੂੰ ਈ. ਐੱਸ. ਆਈ. ਸਮਾਰਟ ਕਾਰਡ ਬਣਾ ਕੇ ਦੇਣ ਦਾ ਸੁਝਾਅ ਦਿੱਤਾ ਗਿਆ ਹੈ।
ਪਟਿਆਲਾ ਪੁਲਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
NEXT STORY