Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    8:23:03 PM

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਂਦਰੀ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ : ਕੈਪਟਨ

PUNJAB News Punjabi(ਪੰਜਾਬ)

ਕੇਂਦਰੀ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ : ਕੈਪਟਨ

  • Updated: 05 Jul, 2019 10:38 PM
Chandigarh
union budget  captan amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ): ਕੇਂਦਰੀ ਬਜਟ 2019-20 ਨੂੰ ਪੂਰੀ ਤਰਾਂ ਦਿਸ਼ਾਹੀਣ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿੱਚ ਸਮਾਜ ਦੇ ਕਿਸੇ ਵੀ ਵਰਗ ਨੂੰ ਕੁਝ ਵੀ ਨਹੀਂ ਦਿੱਤਾ ਗਿਆ ਅਤੇ ਇਥੋਂ ਤੱਕ ਕਿ ਰੱਖਿਆ ਵਰਗੇ ਅਹਿਮ ਖੇਤਰ ਨੂੰ ਵੀ ਅਣਗੌਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਮਣਾਉਣ ਸਬੰਧੀ ਸਮਾਗਮਾਂ ਲਈ ਵੀ ਫੰਡਾਂ ਦੀ ਕੋਈ ਵੀ ਵਿਵਸਥਾ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੈਸ ਅਤੇ ਸਰਚਾਰਜ ਦੇ ਰੂਪ ਵਿੱਚ ਬਹੁਤ ਸਾਰੇ ਨਵੇਂ ਚਾਰਜਿਜ ਲਾਉਣ ਦਾ ਫੈਸਲਾ ਕੀਤਾ ਗਿਆ ਹੈ ਨਾ ਕਿ ਟੈਕਸ ਲਾਉਣ ਦਾ ਜੋਕਿ ਸਪਸ਼ਟ ਤੌਰ 'ਤੇ ਭਾਰਤੀ ਸੰਘੀ ਢਾਂਚੇ 'ਤੇ ਹਮਲਾ ਹੋਣ ਦੇ ਨਾਲ-ਨਾਲ ਕੇਂਦਰ-ਸੂਬਾ ਸਬੰਧਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਨਵੇਂ ਟੈਕਸਾਂ ਦਾ ਐਲਾਨ ਕਰਨ ਦੀ ਥਾਂ ਸੈਸ/ਸਰਚਾਰਜ ਲਾ ਕੇ ਕੇਂਦਰ ਨੇ ਸੂਬਿਆਂ ਨੂੰ ਮਾਲੀਏ ਦੇ 42 ਫੀਸਦੀ ਹਿੱਸੇ ਤੋਂ ਵਾਂਝੇ ਕਰ ਦਿੱਤਾ ਹੈ।

ਕੇਂਦਰੀ ਬਜਟ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਲੰਮੀਆਂ ਗੱਲਾਂ ਤੇ ਸੰਖੇਪ ਕੰਮਾਂ ਵਾਲਾ ਬਜਟ ਗਰਦਾਨਿਆ। ਉਨਾਂ ਕਿਹਾ ਕਿ ਇਸ ਵਿੱਚ ਰਾਸ਼ਟਰੀ ਹਿੱਤਾਂ ਨੂੰ ਪੂਰੀ ਤਰਾਂ ਅਣਗੌਲਿਆ ਗਿਆ ਹੈ। ਕੇਂਦਰੀ ਮੰਤਰੀ ਨੇ ਆਪਣੀਆਂ ਪ੍ਰਾਪਤੀਆਂ ਨੂੰ ਭੂਤਕਾਲੀ ਫਿਕਰਿਆਂ ਅਤੇ ਵਾਅਦਿਆਂ ਨੂੰ ਭਵਿੱਖੀ ਫਿਕਰਿਆਂ ਵਿੱਚ ਪੇਸ਼ ਕੀਤਾ ਪਰ ਉਸ ਨੇ ਇਸ ਗੱਲ ਦਾ ਕੋਈ ਵੀ ਸੰਕੇਤ ਨਹੀਂ ਦਿੱਤਾ ਕਿ ਸਰਕਾਰ ਵਰਤਮਾਨ ਸਮੇਂ ਲੋਕਾਂ ਨੂੰ ਕੀ ਦੇਣ ਦੀ ਇੱਛਾ ਰੱਖਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਜ਼ਿਕਰ ਕੀਤੀਆਂ ਪਿਛਲੀਆਂ ਪ੍ਰਾਪਤੀਆਂ ਪਿਛਲੀ ਕਾਂਗਰਸ ਸਰਕਾਰਾਂ ਵੱਲੋਂ ਕੀਤੇ ਗਏ ਕਾਰਜਾਂ ਦਾ ਪ੍ਰਮਾਣ ਹਨ ਜਿਨਾਂ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਉਸ ਵੱਲੋਂ ਰਾਸ਼ਟਰੀ ਪ੍ਰਗਤੀ ਵਿੱਚ ਦਿੱਤੇ ਗਏ ਕਿਸੇ ਵੀ ਅਸਰਦਾਇਕ ਯੋਗਦਾਨ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਦੇ ਵਾਧੇ ਤੇ ਵਿਕਾਸ ਲਈ ਕੋਈ ਵੀ ਰੂਪ ਰੇਖਾ ਬਜਟ ਵਿੱਚ ਨਹੀਂ ਪੇਸ਼ ਕੀਤੀ ਗਈ।

ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਤੱਥਾਂ 'ਤੇ ਹੈਰਾਨੀ ਪ੍ਰਗਟ ਕੀਤੀ ਕਿ ਲੋਕ ਸਭਾ ਚੋਣਾਂ ਵਿੱਚ ਰਾਸ਼ਟਰਵਾਦ ਦੇ ਝੰਡੇ ਨੂੰ ਬੁਰੀ ਤਰਾਂ ਉਭਾਰਨ ਵਾਲੀ ਐਨ.ਡੀ.ਏ ਸਰਕਾਰ ਨੇ ਬਜਟ ਵਿੱਚ ਰੱਖਿਆ ਖੇਤਰ ਵਿੱਚ ਕੇਵਲ 6.5 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕਰਕੇ ਇਸ ਖੇਤਰ ਨੂੰ ਪੂਰੀ ਤਰਾਂ ਅਣਗੌਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੇਵਲ ਨੋਟ ਪਸਾਰੇ ਦੀ ਲਾਗਤ ਨਾਲ ਹੀ ਨਿਪਟਿਆ ਜਾ ਸਕੇਗਾ ਜਦਕਿ ਪੂੰਜੀ ਖਰਚੇ ਲਈ ਕੁਝ ਵੀ ਨਹੀਂ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁਖ ਦੀ ਗੱਲ ਹੈ ਕਿ ਪਹਿਲੀ ਵਾਰੀ ਦੇਸ਼ ਦੀ ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਨੂੰ ਵਿੱਤੀ ਘਾਟੇ ਅਤੇ ਰੱਖਿਆ ਵਰਗੇ ਮਹੱਤਵਪੂਰਣ ਖੇਤਰਾਂ ਦਾ ਜ਼ਿਕਰ ਕਰਨ ਤੋਂ ਬਿਨਾਂ ਸਮੇਟਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਲਈ ਰਿਆਇਤਾਂ ਜਾਂ ਕਿਸੇ ਹੋਏ ਅਸਰਦਾਇਕ ਦਖਲ ਦੇਣ ਦਾ ਐਲਾਨ ਕਰਨ 'ਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਕਿਉਂਕਿ ਖੇਤੀਬਾੜੀ ਸੈਕਟਰ ਪੂਰੀ ਤਰਾਂ ਢਹਿ-ਢੇਰੀ ਹੋ ਗਿਆ ਹੈ ਅਤੇ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ। ਉਨਾਂ ਨੇ ਕਿਸਾਨਾਂ ਵੱਲੋਂ ਪੂਰੀ ਤਰਾਂ ਅੱਖਾਂ ਬੰਦ ਕਰ ਲੈਣ ਲਈ ਐਨ.ਡੀ.ਏ ਸਰਕਾਰ ਦੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ' ਜੀਰੋ ਬਜਟ ਖੇਤੀ' ਦਾ ਪ੍ਰਸਤਾਵ ਇਕ ਢੋਂਗ ਹੀ ਹੈ ਜਦਕਿ ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਇਸ ਵਿੱਚ ਕੁਝ ਵੀ ਨਹੀਂ ਹੈ। ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਸਬੰਧ ਵਿੱਚ ਇਕ ਵਾਰ ਫਿਰ ਪੂਰੀ ਤਰਾਂ ਅਸਫਲ ਰਹਿਣ ਦੇ ਕਾਰਣ ਉਨਾਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਸਰਕਾਰ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਲਈ ਵੀ ਕੋਈ ਵਾਅਦਾ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ 'ਤੇ ਵੈਟ ਵਿੱਚ ਕਟੌਤੀ ਕਰਨ ਲਈ ਸੂਬਿਆਂ ਨੂੰ ਆਖੇ ਜਾਣ ਤੋਂ ਬਾਅਦ ਪੰਜਾਬ ਨੇ ਵੀ ਅਜਿਹਾ ਕਰ ਦਿੱਤਾ ਸੀ ਪਰ ਕੇਂਦਰ ਸਰਕਾਰ ਨੇ ਉਸੇ ਪੈਟਰੋਲ 'ਤੇ ਸੈਸ ਲਗਾ ਦਿੱਤਾ ਹੈ ਅਤੇ ਇਹ ਉਸ ਸਮੇਂ ਲਾਇਆ ਗਿਆ ਹੈ ਜਦੋ ਅਮਰੀਕਾ ਅਤੇ ਇਰਾਨ ਵਿੱਚ ਤਨਾਅ ਪੈਦਾ ਹੋਇਆ ਹੈ ਅਤੇ ਸੰਸਾਰ ਪੱਧਰ 'ਤੇ ਪੈਟਰੋਲ ਦੇ ਸੰਕਟ ਪੈਦਾ ਹੋਣ ਦੀ ਸੰਭਾਵਨਾ ਹੈ।

  • Union Budget
  • Captan Amarinder Singh
  • ਕੇਂਦਰੀ ਬਜਟ
  • ਕੈਪਟਨ ਅਮਰਿੰਦਰ ਸਿੰਘ

ਵਿਦੇਸ਼ ਜਾਣ ਤੋਂ ਪਹਿਲਾਂ ਹੀ ਸਾਰਾ ਪਰਿਵਾਰ ਹੋਇਆ ਖਤਮ, ਮਾਮਲਾ ਬਣਿਆ ਬੁਝਾਰਤ

NEXT STORY

Stories You May Like

  • da may increase by 3 from july
    ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3% ਵਧ ਸਕਦੈ DA, ਜਾਣੋ ਪੂਰੀ ਕੈਲਕੁਲੇਸ਼ਨ
  • amarnath cave  baba barfani  shivling  devotees
    ਪੂਰੀ ਤਰ੍ਹਾਂ ਅੰਤਰਧਿਆਨ ਹੋਏ ਬਾਬਾ ਬਰਫ਼ਾਨੀ, ਅਜੇ 5 ਦਿਨ ਪਹਿਲਾਂ ਹੀ ਸ਼ੁਰੂ ਹੋਈ ਸੀ ਯਾਤਰਾ
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ : ਕਰਮ ਸਿੰਘ ਲਹਿਲ
  • trump on iran
    'ਇਰਾਨ ਦਾ ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਖ਼ਤਮ !' ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਮੌਕੇ ਟਰੰਪ ਨੇ ਕੀਤਾ ਦਾਅਵਾ
  • clash between prisoners in central jail
    ਕੇਂਦਰੀ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ, ਇਕ ਕੈਦੀ ਜ਼ਖ਼ਮੀ
  • central jail ferozpur
    ਕੇਂਦਰੀ ਜੇਲ੍ਹ ਦੇ ਬਾਹਰੋਂ ਥਰੋ ਰਾਹੀਂ ਸੁੱਟੇ ਨਸ਼ੀਲੇ ਪਦਾਰਥ
  • objectionable items including mobile phone recovered from central jail
    ਕੇਂਦਰੀ ਜੇਲ 'ਚੋਂ ਮੋਬਾਈਲ ਫੋਨ ਸਮੇਤ ਇਤਰਾਜ਼ਯੋਗ ਸਾਮਾਨ ਬਰਾਮਦ
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel to meet charanjit singh channi faction tomorrow
      ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
    • heavy rains for 4 days in punjab
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
    • 25 units of blood
      ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ,...
    • two trucks caught fire on pathankot jammu highway
      ਪਠਾਨਕੋਟ-ਜੰਮੂ ਹਾਈਵੇਅ 'ਤੇ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ
    • license and doctor  s prescription will be mandatory for the sale of medicines
      ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ...
    • tibba area  firing on youth  punjab police
      ਟਿੱਬਾ ਇਲਾਕੇ ਵਿਚ ਗੁੰਡਾਗਰਦੀ : ਨੌਜਵਾਨ ’ਤੇ ਚਲਾਈਆਂ ਸਿੱਧੀਆਂ ਗੋਲ਼ੀਆਂ
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • big encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
    • bomb blasts  kewal singh dhillon  punjab government
      'ਆਪ' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ :...
    • three youths arrested  dope test
      ਨਸ਼ੇ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਆਇਆ ਪਾਜ਼ੇਟਿਵ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +