ਲੁਧਿਆਣਾ (ਖੁਰਾਣਾ) : ਕੇਂਦਰੀ ਮੰਤਰੀ ਮੰਡਲ ਦੀ ਇਕ ਅਹਿਮ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੀਤੀ ਗਈ। ਇਸ ਦੌਰਾਨ ਮੰਤਰੀ ਮੰਡਲ ਵੱਲੋਂ ਲਏ ਗਏ ਇਕ ਅਹਿਮ ਫ਼ੈਸਲੇ ’ਚ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਭਰ ਦੇ ਕਰੀਬ 82 ਕਰੋੜ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਮਦਦ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਯੋਜਨਾ ‘ਫੂਡ ਸਕਿਓਰਿਟੀ ਐਕਟ-2013’ ਦੇ ਨਾਂ ਨੂੰ ਬਦਲ ਕੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ’ਚ ਬਦਲਣ ’ਤੇ ਮੋਹਰ ਲਗਾਈ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ 1 ਜਨਵਰੀ 2023 ਤੋਂ ‘ਨੈਸ਼ਨਲ ਫੂਡ ਸਕਿਓਰਿਟੀ ਐਕਟ’ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਦੇ ਨਾਂ ਨਾਲ ਜਾਣਿਆ ਜਾਵੇਗਾ, ਜਿਸ ਵਿਚ ਕੇਂਦਰ ਸਰਕਾਰ ਵੱਲੋਂ 1 ਜਨਵਰੀ ਤੋਂ ਲੈ ਕੇ 31 ਦਸੰਬਰ 2023 ਤੱਕ ਲਾਭਪਾਤਰ ਪਰਿਵਾਰਾਂ ’ਚ 2 ਰੁ. ਪ੍ਰਤੀ ਕਿੱਲੋ ਕਣਕ ਅਤੇ 3 ਰੁ. ਪ੍ਰਤੀ ਕਿੱਲੋ ਚੌਲ ਨੂੰ ਹੁਣ ਲਾਭਪਾਤਰ ਪਰਿਵਾਰਾਂ ਨੂੰ ਬਿਲਕੁਲ ਮੁਫਤ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਨੂੰ ਛਿੜੇਗਾ ਕਾਂਬਾ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਹੋਰ ਚਿੰਤਾ
ਇੱਥੇ ਦੱਸਣਾ ਜ਼ਰੂਰੀ ਰਹੇਗਾ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਵੱਲੋਂ ਲਏ ਇਕ ਅਹਿਮ ਫੈਸਲੇ ’ਚ 30 ਦਸੰਬਰ ਨੂੰ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ’ਤੇ ਹਾਲ ਦੀ ਘੜੀ ਰੋਕ ਲਗਾਈ ਜਾ ਰਹੀ ਹੈ ਅਤੇ ਪਹਿਲਾਂ ਤੋਂ ਚੱਲ ਰਹੀ ਯੋਜਨਾ ਨੈਸ਼ਨਲ ਫੂਡ ਸਕਿਓਰਿਟੀ ਐਕਟ ’ਚ ਵੱਡਾ ਬਦਲਾਅ ਕਰਦੇ ਹੋਏ ਦੇਸ਼ ਭਰ ’ਚ ਕਰੀਬ 82 ਕਰੋੜ ਲਾਭਪਾਤਰ ਪਰਿਵਾਰਾਂ ਨੂੰ ਯੋਜਨਾ ਦਾ ਲਾਭ ਬਿਲਕੁਲ ਮੁਫਤ ਦਿੱਤਾ ਜਾਵੇਗਾ ਪਰ ਕੇਂਦਰ ਸਰਕਾਰ ਵੱਲੋਂ ਹੁਣ ਜਾਰੀ ਕੀਤੇ ਨਵੇਂ ਹੁਕਮਾਂ ਮੁਤਾਬਕ ਨੈਸ਼ਨਲ ਫੂਡ ਸਕਿਓਰਿਟੀ ਐਕਟ ਯੋਜਨਾ ਨੂੰ ਨਵੇਂ ਰੂਪ ’ਚ ਢਾਲ ਕੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਨਾਂ ਦੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਹੱਡ ਚੀਰਵੀਂ ਠੰਡ ਦਾ ਦੌਰ ਜਾਰੀ, ਸੂਬਾ ਸਰਕਾਰ ਵਲੋਂ ਬੱਚਿਆਂ ਦੀਆਂ ਛੁੱਟੀਆਂ ’ਚ ਵਾਧਾ
ਦੂਜੇ ਪਾਸੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਡੀਲਰ ਫੈੱਡਰਸ਼ਨ ਦੇ ਡਿਪੂ ਹੋਲਡਰ ਦੇ ਨਾਲ ਦਿੱਲੀ ਵਿਚ ਇਕ ਅਹਿਮ ਬੈਠਕ ਦੌਰਾਨ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਡਿਪੂ ਹੋਲਡਰ ਨੂੰ ਕਣਕ ਵੰਡਣ ਬਦਲੇ ਦਿੱਤੀ ਜਾਣ ਵਾਲੀ ਮਾਰਜ਼ਿਨ ਮਨੀ ਸਿੱਧਾ ਉਨ੍ਹਾਂ ਦੇ ਬੈਂਕ ਖਾਤੇ ’ਚ ਟ੍ਰਾਂਸਫਰ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਧਰੀਆਂ-ਧਰਾਈਆਂ ਰਹਿ ਗਈਆਂ ਡਿਗਰੀਆਂ, ਬੇਰੁਜ਼ਗਾਰੀ ਤੋਂ ਹਾਰੇ ਨੌਜਵਾਨ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਵੰਡੀ ਗਈ 687ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY