ਪਟਿਆਲਾ (ਜੋਸਨ)-ਟੈਕਨੀਕਲ ਇੰਪਲਾਈਜ਼ ਯੂਨੀਅਨ ਨਗਰ ਨਿਗਮ ਪਟਿਆਲਾ ਵੱਲੋਂ ਕੇਂਦਰ ਸਰਕਾਰ ਅਤੇ ਕੇਂਦਰੀ ਵਿੱਤ ਮੰਤਰੀ ਖਿਲਾਫ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਪਵਿੱਤਰ ਸਿੰਘ ਗੁਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਮੁਲਾਜ਼ਮ, ਮਜ਼ਦੂਰ ਤੇ ਮੱਧ ਵਰਗ ਦੇ ਵਿਰੁੱਧ ਹੈ। ਇਸ ਬਜਟ ਵਿਚ ਕਿਸੇ ਵੀ ਵਰਗ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ। ਕਾਰਜਕਾਰੀ ਪ੍ਰਧਾਨ ਬਲਜਿੰਦਰ ਸੋਹੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਜਟ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਹੀ ਘੱਟ ਹੈ। ਇਸ ਮੌਕੇ ਵਾਈਸ ਚੇਅਰਮੈਨ ਦਵਿੰਦਰ ਗੋਗਾ, ਅਮਰਜੀਤ ਹਾਜ਼ਰ ਸਨ।
ਮੁੱਖ ਮੰਤਰੀ ਕੈਪਟਨ ਨੇ ਲੋਕਾਂ ਨਾਲ ਹਰ ਘਰ 'ਚ ਨੌਕਰੀ ਦੇਣ ਦੇ ਕੀਤੇ ਵਾਅਦੇ ਨੂੰ ਅਮਲੀਜਾਮਾ ਪਹਿਨਾਇਆ : ਜਾਖੜ
NEXT STORY