ਬਠਿੰਡਾ,(ਬਲਵਿੰਦਰ,ਵਰਮਾ)- ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਨੂੰ ਖੇਰੂ-ਖੇਰੂੰ ਕਰਨ ਖਾਤਰ ਕੇਂਦਰ ਸਰਕਾਰ ਕੋਝੀਆਂ ਚਾਲਾਂ ਚੱਲ ਰਹੀ ਹੈ। ਕਿਸਾਨ ਆਗੂਆਂ ਨੂੰ ਦਿੱਲੀ ਬੁਲਾ ਕੇ ਬੇਇੱਜ਼ਤ ਕੀਤਾ ਗਿਆ ਹੈ, ਜੋ ਕਿ ਬਹੁਤ ਨਿੰਦਣਯੋਗ ਹੈ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਕ ਬਿਆਨ ਰਾਹੀਂ ਕੀਤਾ।
ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨਾਲ ਮੀਟਿੰਗ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਦੂਜੇ ਪਾਸੇ ਇਸਦੇ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਦੇ ਲਾਭ ਗਿਣਵਾ ਰਹੇ ਸਨ। ਕੇਂਦਰ ਸਰਕਾਰ ਦੱਸੇ ਕਿ ਜੇਕਰ ਨੀਅਤ ਕਿਸਾਨ ਹਿਤੈਸ਼ੀ ਸੀ ਤਾਂ ਕਿਸਾਨ ਆਗੂਆਂ ਨਾਲ ਰੱਖੀ ਮੀਟਿੰਗ 'ਚ ਕੋਈ ਮੰਤਰੀ ਸ਼ਾਮਲ ਕਿਉਂ ਨਹੀਂ ਹੋਇਆ, ਕਿਉਂ ਕੁਝ ਅਧਿਕਾਰੀਆਂ ਨੂੰ ਮੀਟਿੰਗ 'ਚ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਨਕਾਰੇ ਖੇਤੀ ਕਾਨੂੰਨ ਨੂੰ ਰੱਦ ਕੀਤਾ ਜਾਵੇ ਅਤੇ ਵਪਾਰਕ ਘਰਾਣਿਆਂ ਦੀ ਬਜਾਏ ਕਿਸਾਨਾਂ ਨੂੰ ਧਿਆਨ ਵਿਚ ਰੱਖ ਕੇ ਨਵਾਂ ਕਾਨੂੰਨ ਬਣਾਇਆ ਜਾਵੇ।
214 ਦਿਨਾਂ ਬਾਅਦ ਹਿਮਾਚਲ ਤੇ ਪੰਜਾਬ ਦਰਮਿਆਨ ਇੰਟਰ-ਸਟੇਟ ਬੱਸ ਸੇਵਾ ਸ਼ੁਰੂ
NEXT STORY