ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਸ਼ਹਿਰ ਵਾਸੀਆਂ ਨੂੰ ਵੱਡੇ ਤੋਹਫ਼ੇ ਦੇਣਗੇ। ਕੇਂਦਰੀ ਮੰਤਰੀ ਦੀ ਆਮਦ 'ਤੇ ਸ਼ਹਿਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਹੁਣ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਤੇ ਹੋਰਨਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਹੋਵੇਗਾ ਦਰਜ
ਉਨ੍ਹਾਂ ਵੱਲੋਂ ਸ਼ਹਿਰ 'ਚ 375 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੌਰਾਨ ਅਮਿਤ ਸ਼ਾਹ ਚੰਡੀਗੜ੍ਹ ਏਅਰ ਫੋਰਸ ਸੈਂਟਰ 'ਚ 88 ਕਰੋੜ ਰੁਪਏ ਨਾਲ ਤਿਆਰ ਕੀਤੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਤੇ ਸੁਰੱਖਿਆ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਰਜਿਸਟਰੀ ਕਰਾਉਣੀ ਹੋਵੇਗੀ ਸੌਖੀ, ਪਾਸਪੋਰਟ ਦੀ ਤਰਜ਼ 'ਤੇ ਹੋਵੇਗਾ ਸਾਰਾ ਕੰਮ
ਇਸ ਤੋਂ ਇਲਾਵਾ ਪੰਜਾਬ ਇੰਜੀਨੀਅਰਿੰਗ ਕਾਲਜ 'ਚ 20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ 140 ਕਮਰਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਜਾਵੇਗਾ। ਕੇਂਦਰੀ ਮੰਤਰੀ ਵਲੋਂ ਸ਼ਹਿਰ 'ਚ ਕਈ ਨਵੇਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਜਾਣੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਨੇ ਨੇਚਰ ਪਾਰਕ 'ਚ ਲਗਾਏ ਫਲਦਾਰ ਬੂਟੇ
NEXT STORY