ਅੰਮ੍ਰਿਤਸਰ (ਛੀਨਾ) : ਅੱਜ ਕੇਂਦਰੀ ਮੰਤਰੀ ਗੇਜਿੰਦਰ ਸਿੰਘ ਸ਼ੇਖਾਵਤ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਅੰਮ੍ਰਿਤਸਰ ਸਥਿਤ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ ਕੰਮਾ ਸਦਕਾ 2024 ’ਚ ਭਾਜਪਾ ਦੀ ਲਗਾਤਾਰ ਤੀਜੀ ਵਾਰ ਕੇਂਦਰ ਵਿਚ ਸਰਕਾਰ ਬਣੇਗੀ। ਅਗਾਮੀ ਲੋਕ ਸਭਾ ਦੀਆ ਚੋਣਾਂ ਨੂੰ ਲੈ ਕੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ’ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾਂ ਰਹੀਆਂ ਹਨ ਤੇ ਲੋਕਾਂ ’ਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿੱਲ ਰਿਹਾ ਹੈ। ਇਸ ਕਾਰਨ ਉਹ ਯਕੀਨ ਨਾਲ ਕਹਿ ਸਦਕੇ ਹਨ ਕਿ 2024 ਦੀਆਂ ਚੋਣਾਂ ’ਚ ਪੰਜਾਬ ’ਚੋਂ ਭਾਜਪਾ ਨੂੰ ਬਹੁਤ ਵੱਡਾ ਹੁੰਗਾਰਾਂ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਉਮਰਾਂ 'ਚ ਕੀ ਰੱਖਿਆ! ਹਜ਼ਾਰਾਂ ਫੁੱਟ ਤੋਂ Skydiving ਕਰਕੇ ਬਜ਼ੁਰਗ ਜੋੜੇ ਨੇ ਬਣਾਇਆ ਰਿਕਾਰਡ
ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕੇਂਦਰੀ ਮੰਤਰੀ ਗੇਜਿੰਦਰ ਸਿੰਘ ਸ਼ੇਖਾਵਤ ਨੂੰ ਸਨਮਾਨਤ ਕਰਕੇ ਉਨ੍ਹਾਂ ਨਾਲ ਭਾਜਪਾ ਦੀ ਮਜਬੂਤੀ ਲਈ ਵਿਚਾਰਾਂ ਵੀ ਕੀਤੀਆਂ। ਇਸ ਸਮੇਂ ਸ਼ਹਿਰੀ ਪ੍ਰਧਾਨ ਸੁਰੇਸ਼ ਮਹਾਜਨ, ਦਿਹਾਤੀ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਦਰਸ਼ਨ ਸਿੰਘ ਨੈਨੀਵਾਲ, ਸੁਖਵਿੰਦਰ ਸਿੰਘ ਪਿੰਟੂ, ਭਾਜਪਾ ਦੇ ਸੀਨੀਅਰ ਯੂਥ ਆਗੂ ਹਰਜੀਤ ਸਿੰਘ ਮੀਆਂਵਿੰਡ, ਨੇਤਰਪਾਲ ਸਿੰਘ ਭਲਾਈਪੁਰ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬਠਿੰਡਾ 'ਚ ਹੋਏ ਔਰਤ ਦੇ ਕਤਲ ਮਗਰੋਂ ਹਰਸਿਮਰਤ ਬਾਦਲ ਨੇ ਟਵੀਟ ਕਰ ਘੇਰੀ ਪੰਜਾਬ ਸਰਕਾਰ
NEXT STORY