Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:00:03 PM

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ ਮੁਲਾਕਾਤ

  • Edited By Shivani Bassan,
  • Updated: 19 Sep, 2026 05:09 PM
Amritsar
union minister hardeep singh puri arrived in amritsar and met with traders
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਭਾਜਪਾ ਦੇ ਭਾਰਤ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਮੱਥਾ ਟੇਕਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਮੰਤਰੀ ਹਰਦੀਪ ਸਿੰਘ ਪੁਰੀ  20ਵੇਂ ਰੁਜ਼ਗਾਰ ਮੇਲੇ ਵਿਚ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਗਾਰ ਮੇਲੇ ਸਮੇਤ ਦੇਸ਼ ਦੀ ਅਰਥਵਿਵਸਥਾ, ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਦੀ ਸਪਲਾਈ, E-20 ਪੈਟਰੋਲ, ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਤ ਕਈ ਸਿਆਸੀ ਮੁੱਦਿਆਂ ’ਤੇ ਆਪਣੀ ਗੱਲ ਰੱਖੀ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅੰਮ੍ਰਿਤਸਰ ਗੁਰੂ ਕੀ ਨਗਰੀ ਵਿੱਚ ਆ ਕੇ ਲੋਕਾਂ ਅਤੇ ਭਾਜਪਾ ਪਰਿਵਾਰ ਦੇ ਮੈਂਬਰਾਂ ਨਾਲ ਮਿਲਣਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਗਾਰ ਮੇਲੇ ਦੇ 20ਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ ਹਨ। ਪੁਰੀ ਮੁਤਾਬਕ ਸਤੰਬਰ-ਅਕਤੂਬਰ 2022 ਤੋਂ ਸ਼ੁਰੂ ਹੋਏ ਰੋਜ਼ਗਾਰ ਮੇਲਿਆਂ ਦੇ ਹੁਣ ਤੱਕ 20 ਐਡੀਸ਼ਨ ਹੋ ਚੁੱਕੇ ਹਨ ਅਤੇ ਦੇਸ਼ ਭਰ ਵਿੱਚ ਲਗਭਗ 12 ਤੋਂ 13 ਲੱਖ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 45 ਵੱਖ-ਵੱਖ ਸਥਾਨਾਂ ’ਤੇ 51 ਹਜ਼ਾਰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ 20 ਵਿੱਚੋਂ 17 ਰੋਜ਼ਗਾਰ ਮੇਲਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਕਤਲ ਦੇ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ

ਪੈਟਰੋਲੀਅਮ ਅਤੇ ਐਲ.ਪੀ.ਜੀ. ਦੀ ਸਪਲਾਈ ਬਾਰੇ ਗੱਲ ਕਰਦਿਆਂ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ਵਿੱਚ 1 ਲੱਖ 7 ਹਜ਼ਾਰ ਰਿਟੇਲ ਪੈਟਰੋਲ ਆਊਟਲੈਟ ਹਨ ਅਤੇ ਉਨ੍ਹਾਂ ਦੇ ਮੁਤਾਬਕ ਕਿਸੇ ਵੀ ਰਿਟੇਲ ਆਊਟਲੈਟ ’ਤੇ ਡ੍ਰਾਈ ਆਊਟ ਦੀ ਸਥਿਤੀ ਨਹੀਂ ਆਈ। ਉਨ੍ਹਾਂ ਕਿਹਾ ਕਿ ਐਲ.ਪੀ.ਜੀ. ਨੂੰ ਲੈ ਕੇ ਚਿੰਤਾ ਜ਼ਰੂਰ ਸੀ ਕਿਉਂਕਿ ਦੇਸ਼ ਵਿੱਚ ਰੋਜ਼ਾਨਾ ਲਗਭਗ 90 ਹਜ਼ਾਰ ਮੀਟ੍ਰਿਕ ਟਨ ਐਲ.ਪੀ.ਜੀ. ਦੀ ਖਪਤ ਹੁੰਦੀ ਹੈ, ਜਦਕਿ ਪਹਿਲਾਂ ਘਰੇਲੂ ਉਤਪਾਦਨ ਲਗਭਗ 34 ਤੋਂ 35 ਹਜ਼ਾਰ ਮੀਟ੍ਰਿਕ ਟਨ ਪ੍ਰਤੀ ਦਿਨ ਸੀ। ਉਨ੍ਹਾਂ ਦੱਸਿਆ ਕਿ ਸਪਲਾਈ ਦੇ ਇੱਕ ਹਿੱਸੇ ਲਈ ਖਾੜੀ ਖੇਤਰ ਦੇ ਦੇਸ਼ਾਂ ’ਤੇ ਨਿਰਭਰਤਾ ਰਹੀ ਹੈ। ਪੁਰੀ ਨੇ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਉਤਪਾਦਨ ਵਧਾਇਆ ਗਿਆ ਹੈ ਅਤੇ ਉਨ੍ਹਾਂ ਦੇ ਦਾਅਵੇ ਮੁਤਾਬਕ ਇਹ 34-35 ਹਜ਼ਾਰ ਮੀਟ੍ਰਿਕ ਟਨ ਤੋਂ ਵਧਾ ਕੇ 55-56 ਹਜ਼ਾਰ ਮੀਟ੍ਰਿਕ ਟਨ ਪ੍ਰਤੀ ਦਿਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਸਰੋਤਾਂ ਤੋਂ ਵੀ ਐਲ.ਪੀ.ਜੀ. ਮੰਗਵਾਉਣ ਦੀ ਵਿਵਸਥਾ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਕੀਮਤਾਂ ਨੂੰ ਕੰਟਰੋਲ ਵਿੱਚ ਰੱਖਣ ਲਈ ਆਇਲ ਮਾਰਕੀਟਿੰਗ ਕੰਪਨੀਆਂ ਅਤੇ ਸਰਕਾਰ ਵੱਲੋਂ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਗਈ ਅਤੇ ਇਸ ਕਾਰਨ ਰਿਟੇਲ ਪੱਧਰ ’ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਵਧਣ ਤੋਂ ਰੋਕਣ ਵਿੱਚ ਮਦਦ ਮਿਲੀ। ਉਨ੍ਹਾਂ ਕੈਨੇਡਾ ਅਤੇ ਅਮਰੀਕਾ ਸਮੇਤ ਹੋਰ ਦੇਸ਼ਾਂ ਵਿੱਚ ਊਰਜਾ ਦੀਆਂ ਕੀਮਤਾਂ ਦਾ ਹਵਾਲਾ ਦਿੰਦਿਆਂ ਭਾਰਤ ਦੀ ਊਰਜਾ ਸਪਲਾਈ ਸਥਿਤੀ ਬਾਰੇ ਆਪਣਾ ਪੱਖ ਰੱਖਿਆ। ਭਾਰਤ ਦੀ ਅਰਥਵਿਵਸਥਾ ਬਾਰੇ ਪੁਰੀ ਨੇ ਕਿਹਾ ਕਿ 2014 ਵਿੱਚ ਦੇਸ਼ ਦੀ ਅਰਥਵਿਵਸਥਾ ਦਾ ਆਕਾਰ ਲਗਭਗ 2 ਟ੍ਰਿਲੀਅਨ ਡਾਲਰ ਸੀ, ਜਦਕਿ ਹੁਣ ਉਨ੍ਹਾਂ ਮੁਤਾਬਕ ਇਹ ਲਗਭਗ 4 ਟ੍ਰਿਲੀਅਨ ਡਾਲਰ ਹੈ। ਉਨ੍ਹਾਂ ਕਿਹਾ ਕਿ ਗਲੋਬਲ ਪੱਧਰ ’ਤੇ ਆਰਥਿਕ ਚੁਣੌਤੀਆਂ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਨੇ ਵਿਕਾਸ ਦਰ ਦਰਜ ਕੀਤੀ ਹੈ। ਉਨ੍ਹਾਂ 7.8 ਫੀਸਦੀ ਦੇ ਆਰਥਿਕ ਵਿਕਾਸ ਦਰ ਦੇ ਅੰਕੜੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਵੀ ਭਾਰਤੀ ਅਰਥਵਿਵਸਥਾ ਬਾਰੇ ਸਕਾਰਾਤਮਕ ਅੰਕੜੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

E-20 ਪੈਟਰੋਲ ਦੇ ਮੁੱਦੇ ’ਤੇ ਹਰਦੀਪ ਸਿੰਘ ਪੁਰੀ ਨੇ ਇਸ ਨਾਲ ਵਾਹਨਾਂ ਨੂੰ ਨੁਕਸਾਨ ਹੋਣ ਸਬੰਧੀ ਕੀਤੀਆਂ ਜਾ ਰਹੀਆਂ ਆਲੋਚਨਾਵਾਂ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ E-20 ਵਿੱਚ 20 ਫੀਸਦੀ ਐਥਨਾਲ ਬਲੈਂਡਿੰਗ ਹੁੰਦੀ ਹੈ ਅਤੇ ਉਨ੍ਹਾਂ ਮੁਤਾਬਕ ਇਸ ਦੀ ਸ਼ੁਰੂਆਤ ਅਪ੍ਰੈਲ 2023 ਵਿੱਚ ਹੋਈ ਸੀ। ਪੁਰੀ ਨੇ ਫਲੈਕਸ ਫਿਊਲ ਵਾਹਨਾਂ ਅਤੇ E-85 ਨਾਲ ਜੁੜੇ ਪ੍ਰੋਗਰਾਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ E-85 ਲਈ ਖਾਸ ਤੌਰ ’ਤੇ ਤਿਆਰ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਇਸ ਨੂੰ ਆਮ ਵਾਹਨਾਂ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਇੱਕ ਗੰਭੀਰ ਸਮੱਸਿਆ ਹੈ ਅਤੇ ਉਨ੍ਹਾਂ ਨੇ ਅੰਮ੍ਰਿਤਸਰ ਆਉਂਦੇ ਹੋਏ ਕਈ ਸਾਲਾਂ ਤੋਂ ਇਸ ਸਮੱਸਿਆ ਨੂੰ ਦੇਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਤਾਬਕ ਪੰਜਾਬ ਨੇ ਨਸ਼ਿਆਂ ਕਾਰਨ ਇੱਕ ਪੂਰੀ ਪੀੜ੍ਹੀ ਨੂੰ ਗੁਆਇਆ ਹੈ। ਪੁਰੀ ਨੇ ਦਾਅਵਾ ਕੀਤਾ ਕਿ ਇੰਨੀ ਖੁੱਲ੍ਹੀ ਨਸ਼ਿਆਂ ਦੀ ਰਿਟੇਲਿੰਗ ਸਿਆਸੀ ਪ੍ਰਬੰਧ ਦੀ ਇਜਾਜ਼ਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਕਾਰਵਾਈ ਨੂੰ ਕਿਸੇ ਇੱਕ ਸਰਕਾਰ ਜਾਂ ਪਾਰਟੀ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਹੁਣ ਇਸ ਸਮੱਸਿਆ ਨੂੰ ਰੋਕਣ ਲਈ ਕਾਰਵਾਈ ਦੀ ਲੋੜ ਹੈ। ਬਾਰਡਰ ਅਤੇ ਨਸ਼ਿਆਂ ਦੀ ਤਸਕਰੀ ਬਾਰੇ ਸਵਾਲ ਦੇ ਜਵਾਬ ਵਿੱਚ ਪੁਰੀ ਨੇ ਕਿਹਾ ਕਿ ਸਿੰਥੈਟਿਕ ਡਰੱਗਜ਼ ਦੇ ਮਾਮਲੇ ਨੂੰ ਸਿਰਫ਼ ਬਾਰਡਰ ਜਾਂ ਬੀ. ਐਸ. ਐਫ. ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਅਤੇ ਡਿਸਟ੍ਰੀਬਿਊਸ਼ਨ ਦੇ ਮਾਮਲੇ ਵਿੱਚ ਘਰੇਲੂ ਪੱਧਰ ’ਤੇ ਵੀ ਜਾਂਚ ਦੀ ਲੋੜ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਸਿਸਟਮ ਦੇ ਅੰਦਰ ਮੌਜੂਦ ਲੋਕਾਂ ਤੋਂ ਜਾਣਕਾਰੀ ਲੈਣ ਦੀ ਗੱਲ ਕਹੀ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਸ਼ਿਆਂ ਖਿਲਾਫ਼ ਭਾਜਪਾ ਦੇ ਪਲਾਨ ਬਾਰੇ ਪੁੱਛੇ ਸਵਾਲ ’ਤੇ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਨਸ਼ਿਆਂ ਖਿਲਾਫ਼ ਅਤੇ ਹੋਰ ਸਮੱਸਿਆਵਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਪੰਜਾਬ ਨੂੰ ਵੀ ਲਾਭ ਮਿਲ ਸਕਦਾ ਹੈ। ਗੁਜਰਾਤ ਵਿੱਚ ਨਸ਼ਿਆਂ ਦੀ ਗੱਲ ਹੋਣ ’ਤੇ ਪੁਰੀ ਨੇ ਕਿਹਾ ਕਿ ਉੱਥੇ ਵੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇ ਪੰਜਾਬ ਦੀ ਗੁਜਰਾਤ ਨਾਲ ਤੁਲਨਾ ਕੀਤੀ ਜਾ ਰਹੀ ਹੈ ਤਾਂ ਹੋਰ ਖੇਤਰਾਂ ਵਿੱਚ ਵੀ ਤੁਲਨਾ ਕੀਤੀ ਜਾਣੀ ਚਾਹੀਦੀ ਹੈ।

ਅਕਾਲੀ ਦਲ ਨਾਲ ਸੰਭਾਵਿਤ ਗਠਜੋੜ ਬਾਰੇ ਸਵਾਲ ’ਤੇ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਸ ਸਬੰਧੀ ਅਧਿਕਾਰਤ ਫੈਸਲਾ ਪਾਰਟੀ ਦੇ ਅਧਿਕਾਰਤ ਆਗੂ ਹੀ ਦੇ ਸਕਦੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਕਿਸੇ ਤਰ੍ਹਾਂ ਦੀ ਗੱਲਬਾਤ ਹੁੰਦੀ ਹੈ ਤਾਂ ਉਹ ਬਰਾਬਰ ਦੀਆਂ ਸ਼ਰਤਾਂ ’ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਬਦਲ ਚੁੱਕੇ ਹਨ ਅਤੇ ਭਾਜਪਾ ਹੁਣ ਰਾਸ਼ਟਰੀ ਪੱਧਰ ’ਤੇ ਵੱਡੀ ਪਾਰਟੀ ਹੈ। ਰਾਹੁਲ ਗਾਂਧੀ ਵੱਲੋਂ ਭਾਜਪਾ ’ਤੇ ਸਿਆਸੀ ਪਾਰਟੀਆਂ ਨੂੰ ਤੋੜਨ ਦੇ ਦੋਸ਼ਾਂ ਬਾਰੇ ਪੁੱਛੇ ਸਵਾਲ ’ਤੇ ਪੁਰੀ ਨੇ ਕਿਹਾ ਕਿ ਕਾਂਗਰਸ ਦੇ ਇਤਿਹਾਸ ਨੂੰ ਵੀ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕੁਝ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਦੇ ਮੁਤਾਬਕ ਇਹ ਲੋਕ ਭਾਜਪਾ ਵਿੱਚ ਆਪਣਾ ਸਿਆਸੀ ਭਵਿੱਖ ਦੇਖ ਰਹੇ ਹਨ। ਰਵਨੀਤ ਸਿੰਘ ਬਿੱਟੂ ਨੂੰ ਡਿਟੇਨ ਕੀਤੇ ਜਾਣ ਸਬੰਧੀ ਸਵਾਲ ’ਤੇ ਪੁਰੀ ਨੇ ਕਿਹਾ ਕਿ ਉਹ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਲਈ ਆਏ ਹਨ ਅਤੇ ਇਸ ਮਾਮਲੇ ’ਤੇ ਟਿੱਪਣੀ ਕਰਨਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਰੋਜ਼ਗਾਰ ਮੇਲੇ ਦੌਰਾਨ ਪੰਜਾਬ ਅਤੇ ਅੰਮ੍ਰਿਤਸਰ ਵਿੱਚ ਮਿਲੀਆਂ ਨੌਕਰੀਆਂ ਬਾਰੇ ਪੁੱਛੇ ਸਵਾਲ ’ਤੇ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕੁੱਲ 51 ਹਜ਼ਾਰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਦਕਿ ਅੰਮ੍ਰਿਤਸਰ ਵਿੱਚ 91 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁੱਲ ਅੰਕੜੇ ਵੀ ਉਨ੍ਹਾਂ ਕੋਲ ਮੌਜੂਦ ਹਨ ਅਤੇ ਉਹ ਇਸ ਸਬੰਧੀ ਜਾਣਕਾਰੀ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Union Minister
  • Hardeep Singh Puri
  • Amritsar
  • traders
  • ਕੇਂਦਰੀ ਮੰਤਰੀ
  • ਹਰਦੀਪ ਸਿੰਘ ਪੁਰੀ
  • ਅੰਮ੍ਰਿਤਸਰ
  • ਵਪਾਰੀ

ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼

NEXT STORY

Stories You May Like

  • amit shah sangrur
    ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕਰ ਰਹੇ ਮੁਲਾਕਾਤ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
  • canadian minister anita anand meets prime minister modi
    ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
  • amit shah has arrived in gurdaspur
    ਗੁਰਦਾਸਪੁਰ ਪੁੱਜੇ ਅਮਿਤ ਸ਼ਾਹ, ਮਾੜੀ ਪੰਨੂਆ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ
  • union home minister amit shah will visit chandigarh on november 1
    1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • karnataka  chief minister  poland  prime minister  donald tusk  meeting
    ਕਰਨਾਟਕ ਦੇ CM ਸ਼ਿਵਕੁਮਾਰ ਨੇ ਪੋਲੈਂਡ ਦੇ PM ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • major accident in nangal
      ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ...
    • married woman in laws and husband
      ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ...
    • nagar kirtan from sri darbar sahib on birth anniversary of sri ramdas ji
      ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ,...
    • sukhjinder randhawa statement regarding rahul gandhi s visit to punjab
      ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
    • violent collision between a truck and an activa young man dies a tragic death
      ਪੰਜਾਬ: ਟਰੱਕ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ, ਐਕਟਿਵਾ...
    • venugopal s meeting with the punjab congress leadership begins
      ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +