ਚੰਡੀਗੜ੍ਹ (ਮਨਪ੍ਰੀਤ) : ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਅੱਜ ਚੰਡੀਗੜ੍ਹ ਪਹੁੰਚ ਗਏ ਹਨ, ਜਿੱਥੇ ਉਹ ਪੀ. ਜੀ. ਆਈ. ਵਿਖੇ ਆਯੋਜਿਤ ਹੋਣ ਵਾਲੇ ਸਲਾਨਾ ਡਿਗਰੀ ਵੰਡ ਸਮਾਰੋਹ 'ਚ ਬਤੌਰ ਮੁੱਖ ਮਹਿਮਾਨ ਸ਼ਿਰੱਕਤ ਕਰਨਗੇ। ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣ 'ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਕੇਂਦਰੀ ਮੰਤਰੀ ਦੇ ਸਵਾਗਤ ਲਈ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ, ਜਿਨ੍ਹਾਂ ਨੇ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਨਾਲ ਮਿਲ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
NEXT STORY