ਸੁਲਤਾਨਪੁਰ ਲੋਧੀ (ਸੋਢੀ)- ਕੇਂਦਰੀ ਰੂਰਲ ਡਿਵੈਲਪਮੈਂਟ ਮੰਤਰੀ ਕਮਲੇਸ਼ ਪਾਸਵਾਨ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਸਮੇਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ, ਹੈੱਡ ਗ੍ਰੰਥੀ ਸਤਨਾਮ ਸਿੰਘ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਤਸਵੀਰ ਦੇ ਕੇ ਸਨਮਾਨ ਕੀਤਾ। ਉਨ੍ਹਾਂ ਨਾਲ ਐਡੀਸ਼ਨਲ ਮੈਨੇਜਰ ਚੈਚਲ ਸਿੰਘ ਅਤੇ ਭਾਈ ਦਿਆਲ ਸਿੰਘ ਮੁੱਖ ਰਾਗੀ ਬੇਰ ਸਾਹਿਬ ਵੀ ਹਾਜ਼ਰ ਸਨ। ਇਸ ਉਪਰੰਤ ਕੇਂਦਰੀ ਮੰਤਰੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ।
ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ, ਇੰਝ ਖੁੱਲ੍ਹਿਆ ਭੇਤ
ਜਿਸ ਦੌਰਾਨ ਗੱਲਬਾਤ ਕਰਦੇ ਕੇਂਦਰੀ ਮੰਤਰੀ ਪਾਸਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਹੜਾਂ ਨਾਲ ਪੰਜਾਬ ਵਿੱਚ ਹੋਏ ਨੁਕਸਾਨ ਲਈ ਚਿੰਤਤ ਹੈ ਅਤੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੜ੍ਹ ਨਾਲ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਮਿਲਣ ਤੋਂ ਬਾਅਦ ਮੁਆਵਜ਼ਾ ਅਤੇ ਮਦਦ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ।
ਕੇਂਦਰੀ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ 1,600 ਕਰੋੜ ਰੁਪਏ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਹ ਸਿੱਧੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖ਼ਾਤਿਆਂ 'ਚ ਜਮ੍ਹਾ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੇ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਤੋਂ ਬਾਅਦ ਇਹ ਪੈਸਾ ਕਿਸਾਨਾਂ ਅਤੇ ਹੜ੍ਹ ਪੀੜਤਾਂ ਨੂੰ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹ ਦੇ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ, ਇਹ ਨਿਰਧਾਰਤ ਕਰਨ ਲਈ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਜ਼ਿਲ੍ਹਾ ਡਿਵੈਲਪਮੈਂਟ ਅਫ਼ਸਰ ਗੁਰਪ੍ਰਤਾਪ ਸਿੰਘ ਗਿੱਲ,ਡੀ ਐਸ ਪੀ ਹਰਗੁਰਦੇਵ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: Punjab: ਹੈਂ! ਪੋਤਾ ਹੋਣ 'ਤੇ ਨੱਚਦੀ ਦਾਦੀ ਵੀ ਬਣ ਗਈ ਮਾਂ, ਹੱਕਾ-ਬੱਕਾ ਰਹਿ ਗਿਆ ਪੂਰਾ ਪਰਿਵਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿੱਤ ਮੰਤਰੀ ਚੀਮਾਂ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
NEXT STORY