ਲੁਧਿਆਣਾ : ਲੁਧਿਆਣਾ ਕੋਰਟ ਕੰਪਲੈਕਸ 'ਚ ਬੀਤੇ ਦਿਨ ਹੋਏ ਬੰਬ ਧਮਾਕੇ ਦੀ ਘਟਨਾ ਸਬੰਧੀ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਆਏ ਹਨ ਕਿ ਸੂਬੇ ਦੇ ਲੋਕ ਸੁਰੱਖਿਅਤ ਹਨ ਅਤੇ ਕਿਸੇ ਵੀ ਤਰ੍ਹਾਂ ਨਾਲ ਅਜਿਹੇ ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ
ਕਿਰਨ ਰਿਜਿਜੂ ਨੇ ਕਿਹਾ ਕਿ ਉਹ ਅੱਜ ਚੋਣਾਂ ਲਈ ਪ੍ਰਚਾਰ ਕਰਨ ਨਹੀਂ ਪਹੁੰਚੇ, ਸਗੋਂ ਪੂਰੀ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਹਨ। ਉਨ੍ਹਾਂ ਨੇ ਪੰਜਾਬ ਪੁਲਸ ਅਤੇ ਖੁਫ਼ੀਆ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਜਲਦ ਹੀ ਇਸ ਪੂਰੇ ਮਾਮਲੇ ਨੂੰ ਟਰੈਕ ਕਰਕੇ ਵੱਡੇ ਖ਼ੁਲਾਸੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਇਹ ਵੀ ਪੜ੍ਹੋ : ਨਵ-ਵਿਆਹੁਤਾ ਕੁੜੀ ਨਾਲ ਦਗ਼ਾ ਕਮਾ ਗਿਆ ਦਰਿੰਦਾ ਪਤੀ, ਟੱਪੀਆਂ ਦਰਿੰਦਗੀ ਦੀਆਂ ਹੱਦਾਂ
ਜਦੋਂ ਕਿਰਨ ਰਿਜਿਜੂ ਨਾਲ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਪੂਰੇ ਮਾਮਲੇ 'ਤੇ ਵੱਖਰੇ-ਵੱਖਰੇ ਬਿਆਨ ਦੇਣ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ।
ਇਹ ਵੀ ਪੜ੍ਹੋ : 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ
ਕਿਰਨ ਰਿਜਿਜੂ ਨੂੰ ਜਦੋਂ ਜੱਜਾਂ ਅਤੇ ਅਦਾਲਤਾਂ ਦੀ ਸੁਰੱਖਿਆ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਦੀਆਂ ਕਮੇਟੀਆਂ ਨਾਲ ਵੀ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ ਅਤੇ ਅਦਾਲਤਾਂ ਦੀ ਸੁਰੱਖਿਆ ਨੂੰ ਵੀ ਰੀਵਿਊ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਗਿਆ ਸੀ ਪੰਜਾਬ ਸਰਕਾਰ ਦੇ ਨਾਲ ਤਾਲਮੇਲ ਕਰ ਕੇ ਇਸ ਮਾਮਲੇ 'ਤੇ ਪੂਰੀ ਤਹਿ ਤੱਕ ਜਾਇਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰੋਪੜ 'ਚ ਕਿਸਾਨਾਂ ਨੇ ਘੇਰਿਆ ਭਾਜਪਾ ਦੇ ਕੌਮੀ ਆਗੂ ਲਾਲਪੁਰਾ ਦਾ ਪੁੱਤਰ ਅਜੇਵੀਰ, ਕੀਤੀ ਨਾਅਰੇਬਾਜ਼ੀ
NEXT STORY