ਅੰਮ੍ਰਿਤਸਰ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਦੌਰੇ ਦੇ ਪਹਿਲੇ ਦਿਨ, ਉਨ੍ਹਾਂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਵੱਡੇ ਆਗੂ ਵੀ ਮੌਜੂਦ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ। ਮੱਥਾ ਟੇਕਣ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਹਾਜ਼ਰੀ ਭਰਨਗੇ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਬਾਅਦ, ਉਹ ਜਲੰਧਰ ਅਤੇ ਲੁਧਿਆਣਾ ਦੀ ਯਾਤਰਾ ਕਰਨਗੇ। ਲੁਧਿਆਣਾ 'ਚ ਨਿਤਿਨ ਨਬੀਨ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਨੇਤਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਫੀਡਬੈਕ ਇਕੱਠੀ ਕਰਨਗੇ। ਇਸ ਤੋਂ ਬਾਅਦ, ਉਹ ਆਉਣ ਵਾਲੀਆਂ ਚੋਣਾਂ ਲਈ ਸੂਖਮ-ਯੋਜਨਾਬੰਦੀ ਰਣਨੀਤੀਆਂ 'ਤੇ ਚਰਚਾ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: ਬੈਂਕ 'ਚ ਲੱਗੀ ਭਿਆਨਕ ਅੱਗ! ਸਰਵਰ ਰੂਮ ਤੇ ਰਿਕਾਰਡ ਰੂਮ ਸੜ ਕੇ ਸੁਆਹ
NEXT STORY