ਚੰਡੀਗੜ੍ਹ/ਅੰਮ੍ਰਿਤਸਰ (ਅੰਕੁਰ) : ਪੰਜਾਬ 'ਚ ਹੜ੍ਹਾਂ ਨਾਲ ਪੈਦਾ ਹੋਏ ਗੰਭੀਰ ਹਾਲਾਤ ਨੂੰ ਧਿਆਨ 'ਚ ਰੱਖਦਿਆਂ ਕੇਂਦਰ ਸਰਕਾਰ ਵੱਲੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ’ਤੇ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਸਥਾਨਕ ਪ੍ਰਸ਼ਾਸਨ ਅਤੇ ਆਗੂਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਚੌਹਾਨ ਨੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : 9ਵੀਂ ਵਾਰ ਖੁੱਲ੍ਹੇ ਫਲੱਡ ਗੇਟ, ਇਸ ਤਾਰੀਖ਼ ਤੱਕ ਸਕੂਲਾਂ 'ਚ ਛੁੱਟੀਆਂ, ਪ੍ਰੀਖਿਆਵਾਂ ਵੀ ਮੁਲਤਵੀ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਇਸ ਮਹੱਤਵਪੂਰਨ ਮੀਟਿੰਗ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁਘ, ਸ਼ਵੈਤ ਮਲਿਕ, ਅਮਰਪਾਲ ਸਿੰਘ ਬੋਨੀ ਅਤੇ ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਵਿਗੜੇ ਹਾਲਾਤ, ਫਿਰ ਖੁੱਲ੍ਹੇ ਸੁਖ਼ਨਾ ਦੇ ਫਲੱਡ ਗੇਟ, ਸਕੂਲਾਂ 'ਚ ਛੁੱਟੀ, ਆ ਗਏ ਨਵੇਂ ORDER
ਬਿੱਟੂ ਦੇ ਅਨੁਸਾਰ ਕੇਂਦਰੀ ਮੰਤਰੀ ਚੌਹਾਨ ਦਾ ਇਹ ਦੌਰਾ ਸਿਰਫ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਹੀਂ, ਸਗੋਂ ਪ੍ਰਭਾਵਿਤ ਪਰਿਵਾਰਾਂ ਲਈ ਕੇਂਦਰ ਵੱਲੋਂ ਹੋਣ ਵਾਲੀ ਸਹਾਇਤਾ ਅਤੇ ਰਾਹਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵੀ ਮਹੱਤਵਪੂਰਨ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ’ਤੇ ਗੱਲ ਕਰਕੇ ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਲਈ ਸੀ ਅਤੇ ਪੂਰੀ ਮਦਦ ਦਾ ਭਰੋਸਾ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ ਨੇ ਕਈ ਪਿੰਡ
NEXT STORY