ਹੁਸ਼ਿਆਰਪੁਰ (ਘੁੰਮਣ)— ਕੁਝ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਦੁਬਈ ਗਏ 2 ਵਿਅਕਤੀ ਅੱਜ ਤੱਕ ਦਰ-ਦਰ ਦੀਆਂ ਠੋਕਰਾਂ ਖਾਂਦੇ ਹੋਏ ਦੁਬਈ ਦੀਆਂ ਸੜਕਾਂ 'ਤੇ ਰਾਤਾਂ ਗੁਜ਼ਾਰਨ ਲਈ ਮਜਬੂਰ ਹੋ ਰਹੇ ਹਨ। ਦੁਬਈ 'ਚ ਹੀ ਰਹਿ ਰਹੇ ਇਕ ਪਾਕਿਸਤਾਨੀ ਨੌਜਵਾਨ ਰਈਸ਼ ਕੁਮਾਰ ਨੇ ਇਨ੍ਹਾਂ ਪੰਜਾਬੀਆਂ ਦੀ ਵੀਡੀਓ ਵਾਇਰਲ ਕੀਤੀ। ਜਿਸ ਤੋਂ ਬਾਅਦ ਪਤਾ ਲੱਗਾ ਕਿ ਇਨ੍ਹਾਂ 'ਚੋਂ ਇਕ ਵਿਅਕਤੀ ਫਗਵਾੜਾ ਦੇ ਨੇੜਲੇ ਪਿੰਡ ਜਗਪਾਲਪੁਰ ਦਾ ਹੈ ਅਤੇ ਦੂਜਾ ਗੁਰਦਾਸਪੁਰ ਦੇ ਪਿੰਡ ਠੀਕਰੀਵਾਲ ਗੁਰਾਇਆਂ ਦਾ ਹੈ।
ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਨੇ ਖੜ੍ਹਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਦਾਇਰ ਕੀਤੀ ਪਟੀਸ਼ਨ
ਇਨ੍ਹਾਂ ਦੇ ਪਰਿਵਾਰਾਂ ਵੱਲੋਂ ਵਾਇਰਲ ਹੋਈ ਵੀਡੀਓ ਤੋਂ ਬਾਅਦ ਸਰਕਾਰਾਂ ਅੱਗੇ ਇਨ੍ਹਾਂ ਦੀ ਘਰ-ਵਾਪਸੀ ਲਈ ਫਰਿਆਦ ਕੀਤੀ ਗਈ। ਜਿਸ ਤੋਂ ਬਾਅਦ ਹੁਸ਼ਿਆਰਪੁਰ ਖੇਤਰ ਦੇ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰਾਲੇ ਨੂੰ ਇਕ ਪੱਤਰ ਲਿਖਿਆ ਗਿਆ ਅਤੇ ਆਪਣੇ ਟਵਿੱਟਰ ਅਕਾਊਂਟ 'ਤੇ ਵਿਦੇਸ਼ ਮੰਤਰੀ ਨੂੰ ਮਦਦ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ: ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਮਾਨਤਾ ਦੇਣ ਦੀ ਵਿਧੀ ਨੂੰ ਬਣਾਇਆ ਸੁਖਾਲਾ
ਇਸ ਉਪਰੰਤ ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੋਵੇਂ ਵਿਅਕਤੀਆਂ ਨੂੰ ਦੁਬਈ ਸਥਿਤ ਭਾਰਤੀ ਦੂਤਾਵਾਸ ਪਹੁੰਚਾਇਆ ਜਾ ਚੁੱਕਿਆ ਹੈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਫੋਨ 'ਤੇ ਗੱਲਬਾਤ ਦੌਰਾਨ ਕਿਹਾ ਕਿ ਇਨ੍ਹਾਂ ਦੀ ਵਤਨ ਵਾਪਸੀ ਦੀ ਜ਼ਰੂਰੀ ਕਾਰਵਾਈ ਸ਼ੁਰੂ ਹੋ ਗਈ ਹੈ ਅਤੇ ਇਹ ਦੋਵੇਂ ਜਲਦੀ ਘਰ ਪਰਤ ਆਉਣਗੇ।
ਇਹ ਵੀ ਪੜ੍ਹੋ: ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ
ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਝਾਵਲਾ ਦੇ 37 ਸਾਲਾ ਨੌਜਵਾਨ ਦੀ ਕੋਰੋਨਾ ਨਾਲ ਮੌਤ
NEXT STORY