ਚੰਡੀਗੜ੍ਹ: ਅੱਜ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵੱਲੋਂ ਤੀਜੇ ਗੇੜ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਫ਼ਿਰ ਮੀਟਿੰਗ ਹੋਵੇਗੀ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ 17 ਕਿਸਾਨ ਆਗੂ ਮੌਜੂਦ ਸਨ। ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਕਿਸਾਨਾਂ ਨਾਲ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੀਟਿੰਗ ਵਿਚ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ, "ਬਣ ਸਕਦੀ ਹੈ ਗੱਲ" (ਵੀਡੀਓ)
ਕਿਸਾਨਾਂ ਨਾਲ ਮੀਟਿੰਗ ਮਗਰੋਂ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਖੁੱਲ੍ਹ ਕੇ ਸੁਣਿਆ ਗਿਆ ਹੈ। ਇਨ੍ਹਾਂ ਮੰਗਾਂ ਬਾਰੇ ਵਿਸਥਾਰਪੂਵਰਕ ਚਰਚਾ ਕੀਤੀ ਜਾਵੇਗੀ। ਐਤਵਾਰ ਨੂੰ ਅਗਲੀ ਮੀਟਿੰਗ ਵਿਚ ਕਿਸਾਨਾਂ ਨਾਲ ਗੱਲਬਾਤ ਜਾਰੀ ਰੱਖੀ ਜਾਵੇਗੀ। ਉਨ੍ਹਾਂ ਆਸ ਜਤਾਈ ਕਿ ਸਰਕਾਰ ਤੇ ਕਿਸਾਨ ਰੱਲ ਕੇ ਸ਼ਾਂਤੀਪੂਰਨ ਢੰਗ ਨਾਲ ਮਸਲੇ ਦਾ ਹੱਲ ਲੱਭ ਲੈਣਗੇ।
ਇਹ ਖ਼ਬਰ ਵੀ ਪੜ੍ਹੋ - ਇਕ ਪਾਸੇ ਚੰਡੀਗੜ੍ਹ 'ਚ ਚੱਲ ਰਹੀ ਮੀਟਿੰਗ, ਦੂਜੇ ਪਾਸੇ ਸ਼ੰਭੂ ਬਾਰਡਰ 'ਤੇ ਚੱਲ ਗਏ ਅੱਥਰੂ ਗੈਸ ਦੇ ਗੋਲੇ (ਵੀਡੀਓ)
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, "ਅੱਜ ਸਰਕਾਰ ਤੇ ਕਿਸਾਨ ਸੰਗਠਨਾਂ ਵਿਚਾਲੇ ਬਹੁਤ ਚੰਗੇ ਮਾਹੌਲ ਵਿਚ ਹਾਂ ਪੱਖੀ ਚਰਚਾ ਹੋਈ ਹੈ। ਕਿਸਾਨ ਸੰਗਠਨਾਂ ਨੇ ਜਿੰਨ੍ਹਾਂ ਵਿਸ਼ਿਆਂ ਬਾਰੇ ਦੱਸਿਆ ਹੈ, ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ। ਐਤਵਾਰ ਨੂੰ ਸ਼ਾਮ 6 ਵਜੇ ਅੱਗੇ ਦੀ ਚਰਚਾ ਨੂੰ ਜਾਰੀ ਰੱਖਾਂਗੇ। ਸਾਡਾ ਮੰਨਣਾ ਹੈ ਕਿ ਅਸੀਂ ਸਾਰੇ ਮਿੱਲ ਕੇ ਸ਼ਾਂਤੀਪੂਰਨ ਢੰਗ ਨਾਲ ਹੱਲ ਲੱਭਾਂਗੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦਾ ਵੱਡਾ ਫੈਸਲਾ, ਪੰਪਾਂ 'ਤੇ ਅੱਜ ਨਹੀਂ ਮਿਲੇਗਾ ਪੈਟਰੋਲ-ਡੀਜ਼ਲ (ਵੀਡੀਓ)
NEXT STORY