ਬਠਿੰਡਾ (ਵਿਜੈ ਵਰਮਾ): ਇਰਾਨ-ਇਜ਼ਰਾਈਲ-ਅਮਰੀਕਾ ਜੰਗ ਕਾਰਨ ਬਣੀ ਗੈਸ ਦੀ ਕਥਿਤ ਕਮੀ ਦੇ ਵਿਰੋਧ ਵਿਚ ਲਾਈਨਪਾਰ ਇਲਾਕੇ ਦੇ ਸਾਬਕਾ ਕੌਂਸਲਰ ਵੱਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਵਿਜੈ ਕੁਮਾਰ ਨੇ ਘੁੜਸਵਾਰ ਡਾਕੂ ਦਾ ਭੇਸ ਧਾਰ ਕੇ ਲੋਕਾਂ ਤੋਂ ਗੈਸ ਸਿਲੰਡਰ “ਲੁੱਟੇ”। ਸਾਬਕਾ ਕੌਂਸਲਰ ਵਿਜੈ ਕੁਮਾਰ ਦਾ ਇਹ ਅਨੋਖਾ ਪ੍ਰਦਰਸ਼ਨ ਲੋਕਾਂ ਦੀ ਧਿਆਨ ਦਾ ਕੇਂਦਰ ਬਣਿਆ ਰਿਹਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਗੈਸ ਏਜੰਸੀਆਂ ਵਿਚ ਬੁਕਿੰਗ ਕਰਨ ਦੇ ਬਾਵਜੂਦ ਵੀ ਲੋਕਾਂ ਨੂੰ ਰਸੋਈ ਗੈਸ ਨਹੀਂ ਮਿਲ ਰਹੀ, ਜਿਸ ਲਈ ਕੇਂਦਰ ਤੇ ਰਾਜ ਸਰਕਾਰਾਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਸੰਸਦ ਵਿਚ ਕਿਹਾ ਸੀ ਕਿ ਲੋਕਾਂ ਨੂੰ ਦੁਬਾਰਾ ਕੋਰੋਨਾ ਵਰਗੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਤੋਂ ਬਾਅਦ ਹੀ ਇਸ ਤਰ੍ਹਾਂ ਦੇ ਹਾਲਾਤ ਬਣਣੇ ਸ਼ੁਰੂ ਹੋਏ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਦੇ ਬਿਆਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਉਨ੍ਹਾਂ ਦੇ ਅਨੁਸਾਰ, ਇਸ ਬਿਆਨ ਤੋਂ ਬਾਅਦ ਹੀ ਜਮਾਖੋਰੀ ਅਤੇ ਕਾਲਾਬਾਜ਼ਾਰੀ ਵਧੀ ਹੈ, ਜਿਸ ਦਾ ਖਮਿਆਜ਼ਾ ਆਮ ਲੋਕ ਭੁਗਤ ਰਹੇ ਹਨ। ਹੁਣ ਗੈਸ ਦੀ ਕਮੀ ਸਾਹਮਣੇ ਆ ਰਹੀ ਹੈ, ਜਦਕਿ ਪੈਟਰੋਲ ਪੰਪਾਂ ‘ਤੇ ਵੀ ਕਦੇ-ਕਦੇ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ, ਜਿਸ ਨਾਲ ਲੋਕ ਬਹੁਤ ਪਰੇਸ਼ਾਨ ਹਨ।
ਉਨ੍ਹਾਂ ਨੇ ਕਿਹਾ ਕਿ ਭਾਰਤ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਚੱਲ ਰਹੀ ਹੈ, ਪਰ ਸਰਕਾਰਾਂ ਦੀ ਨਾਕਾਮੀ ਕਾਰਨ ਉਸ ਦੀ ਤਪਸ਼ ਭਾਰਤ ਤੱਕ ਪਹੁੰਚ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰਾਂ ਤੁਰੰਤ ਢੁੱਕਵੇਂ ਕਦਮ ਚੁੱਕ ਕੇ ਲੋਕਾਂ ਨੂੰ ਰਾਹਤ ਦੇਣ।
ਨਸ਼ੇ ਨੇ ਲਈ 26 ਸਾਲਾ ਨੌਜਵਾਨ ਦੀ ਜਾਨ, ਖ਼ਾਲੀ ਪਲਾਟ 'ਚੋਂ ਮਿਲੀ ਲਾਸ਼
NEXT STORY