ਪਟਿਆਲਾ (ਰਾਜੇਸ਼)-ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸ਼ਾਰਜਾਹ ਸ਼ਹਿਰ 'ਚ ਚਾਰ ਪੰਜਾਬੀਆਂ ਸਮੇਤ ਪੰਜ ਭਾਰਤੀਆਂ ਦੀ ਫਾਂਸੀ ਤੋਂ ਬਚਾਏ ਜਾਣ ਦਾ ਮੁਆਫੀ ਨਾਮਾ ਸ਼ਾਰਜਾਂ ਅਦਾਲਤ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.ਐੱਸ. ਪੀ ਸਿੰਘ ਓਬਰਾਏ ਵਲੋਂ ਬੁੱਧਵਾਰ ਨੂੰ ਦਾਖਲ ਕਰ ਦਿੱਤਾ ਗਿਆ। ਇਥੋਂ ਜਾਰੀ ਪ੍ਰੈਸ ਨੋਟ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.ਐੱਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸ਼ਾਰਜਾਹ 'ਚ ਸ਼ਰਾਬ ਦੇ ਨਾਜਾਈਜ਼ ਧੰਦੇ 'ਚ ਲਿਪਤ ਲੋਕਾਂ ਦੇ ਆਪਸੀ ਝਗੜੇ 'ਚ 4 ਨਵੰਬਰ 2011 ਨੂੰ ਉੱਤਰ ਪ੍ਰਦੇਸ਼ ਆਜ਼ਮਗੜ੍ਹ ਜ਼ਿਲੇ ਦੇ ਸ਼ੇਖੂਪੁਰਾ ਪਿੰਡ ਦੇ ਵਰਿੰਦਰ ਚੌਹਾਨ ਦਾ ਕਤਲ ਹੋ ਗਿਆ ਸੀ ਅਤੇ ਜਿਸ ਦੇ ਦੋਸ਼ 'ਚ ਬਿਹਾਰ ਦੇ ਛਪਰਾ ਜ਼ਿਲੇ ਦੇ ਇਕ ਨਿਵਾਸੀ ਧਰਮਿੰਦਰ, ਅਮ੍ਰਿੰਤਸਰ ਦੇ ਅਜਨਾਲਾ ਦੇ ਰਵਿੰਦਰ ਸਿੰਘ, ਨਵਾਂ ਸ਼ਹਿਰ ਦੇ ਜ਼ੀਂਸਰਾ ਪਿੰਡ ਦੇ ਗੁਰਲਾਲ, ਹੁਸ਼ਿਆਰਪੁਰ ਜ਼ਿਲੇ ਦੇ ਮਾਲਪੁਰ ਪਿੰਡ ਦਾ ਦਲਵਿੰਦਰ ਸਿੰਘ ਅਤੇ ਪਟਿਆਲਾ ਦੇ ਜਸੋ ਮਾਜਰਾ ਪਿੰਡ ਦੇ ਸੁੱਚਾ ਸਿੰਘ ਨੂੰ 4 ਨਵੰਬਰ 2011 ਨੂੰ ਵਰਿੰਦਰ ਚੌਹਾਨ ਦਾ ਕਤਲ ਕਰਨ ਦੇ ਦੋਸ਼ 'ਚ ਸ਼ਾਰਜਾਹ ਦੀ ਅਦਾਲਤ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸਰਬੱਤ ਦਾ ਭੱਲਾ ਟਰੱਸਟ ਦੇ ਪ੍ਰਧਾਨ ਐੱਸ.ਪੀ. ਐੱਸ ਓਬਰਾਏ ਨੇ ਦੱਸਿਆ ਕਿ ਮੁਲਜ਼ਮਾਂ ਦੇ ਮਾਪਿਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲੇ ਦੇ ਸ਼ੇਖੂਪੁਰਾ ਪਿੰਡ 'ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤਾਂ ਬਲੱਡ ਮਨੀ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ, ਜਿਸ ਤੇ ਵਰਿੰਦਰ ਚੌਹਾਨ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮਾਂ ਨੂੰ ਮੁਆਫ ਕਰਨ ਲਈ ਮੁਆਫੀ ਪੱਤਰ ਅਦਾਲਤ 'ਚ ਤਸਦੀਕ ਕਰਵਾ ਕੇ ਡਾ. ਓਬਰਾਏ ਨੂੰ ਸੌਂਪ ਦਿੱਤਾ। ਇਹ ਸਮਝੌਤਾ ਪਿਛਲੇ ਮਹੀਨੇ ਹੋ ਗਿਆ ਸੀ, ਜਿਸ ਦੇ ਲਈ ਡਾ. ਓਬਰਾਏ ਖੁਦ ਉੱਤਰ ਪ੍ਰਦੇਸ਼ ਗਏ ਅਤੇ ਵਰਿੰਦਰ ਦੇ ਪਰਿਵਾਰ ਨੇ 20 ਲੱਖ ਰੁਪਏ ਬਲੱਡ ਮਨੀ ਦਾ ਪੈਸਾ ਦਿੱਤਾ । ਜਿਸ ਤੇ ਪਰਿਵਾਰ ਵਾਲਿਆਂ ਨੇ ਮਾਫੀ ਪੱਤਰ ਡਾ ਓਬਰਾਏ ਨੂੰ ਸੋਂਪ ਦਿੱਤਾ ਸੀ। ਮਾਫ਼ੀ ਪੱਤਰ ਸ਼ਾਰਜਾਹ ਅਦਾਲਤ ਸਾਹਮਣੇ ਬੁੱਧਵਾਰ ਨੂੰ ਡਾ. ਓਬਰਾਏ ਵਲੋਂ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ ।
ਜ਼ਿਕਰਯੋਗ ਹੈ ਕਿ ਮੁਆਫੀ ਨਾਮਾ ਮੰਜੂਰ ਕਰਨ ਮਗਰੋਂ ਫਾਂਸੀ ਦੀ ਸਜ਼ਾ ਮੁਆਫ਼ ਹੋ ਜਾਂਦੀ ਹੈ ਅਤੇ ਸਿਰਫ ਰਸਮੀ ਐਲਾਨ ਹੀ ਬਾਕੀ ਰਹਿ ਜਾਂਦਾ ਹੈ। ਓਬਰਾਏ ਨੇ ਆਸ ਪ੍ਰਗਟ ਕੀਤੀ ਕਿ ਉਮੀਦ ਕੀਤੀ ਜਾ ਸਕਦੀ ਹੈ ਕਿ ਇਨ੍ਹਾਂ ਸਾਰਿਆਂ ਦੀ ਰਿਹਾਈ ਦੀ ਮਨਜ਼ੂਰੀ ਸ਼ਾਰਜਾਹ ਅਦਾਲਤ ਵਲੋਂ ਦੇ ਦਿੱਤੀ ਜਾਵੇਗੀ। ਅਦਾਲਤ ਦੇ ਦਸਤਾਵੇਜ਼ਾਂ ਦੇ ਅਨੁਸਾਰ, ਨਾਜਾਇਜ਼ ਸ਼ਰਾਬ ਵੇਚਣ ਉਪਰ ਲੜਾਈ ਦੌਰਾਨ ਵਰਿੰਦਰ ਦੀ ਹੱਤਿਆ ਕੀਤੀ ਗਈ ਸੀ। ਸਾਰੇ ਮੁਲਜ਼ਮਾਂ ਨੂੰ ਅਪਰਾਧ ਦੇ ਅਗਲੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਉਨ੍ਹਾਂ ਨੂੰ ਕਤਲ ਦਾ ਦੋਸ਼ੀ ਪਾਇਆ ਗਿਆ ਅਤੇ ਮੌਤ ਦੀ ਸਜ਼ਾ ਦਿੱਤੀ ਗਈ। ਉਦੋਂ ਤੋਂ ਉਹ ਸ਼ਾਰਜਾਹ ਜੇਲ੍ਹ 'ਚ ਬੰਦ ਸਨ। ਅਦਾਲਤ ਨੇ ਉਨ੍ਹਾਂ ਨੂੰ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਵਰਿੰਦਰ ਚੌਹਾਨ ਦੇ ਪਰਿਵਾਰ ਨਾਲ ਸਮਝੌਤਾ ਕਰਨ ਲਈ ਸਮਾਂ ਦਿੱਤਾ ਸੀ। ਜ਼ਿਕਰਯੋਗ ਹੈ ਕਿ ਡਾ ਓਬਰਾਏ ਵਲੋਂ ਹੁਣ ਤੱਕ ਬਲੱਡ ਮਨੀ ਦੇ ਪੈਸੇ ਦਾ ਭੁਗਤਾਨ ਕਰਕੇ 88 ਵਿਅਕਤੀਆਂ ਦੀ ਜਾਨ ਬਚਾਈ ਹੈ। ਇਨ੍ਹਾਂ ਵਿਚ 11 ਪਾਕਿਸਤਾਨੀ ਨਾਗਰਿਕ, 64 ਪੰਜਾਬੀ, ਬੰਗਲਾਦੇਸ਼ ਤੋਂ ਪੰਜ, ਹੈਦਰਾਬਾਦ ਤੋਂ ਤਿੰਨ, ਹਰਿਆਣਾ, ਗੁਜਰਾਤ, ਬਿਹਾਰ, ਮਹਾਰਾਸ਼ਟਰ ਅਤੇ ਫਿਲੀਪੀਨਜ਼ ਤੋਂ ਇਕ-ਇਕ ਸ਼ਾਮਲ ਹਨ।
ਗੁਰਦਾਸਪੁਰ ਜ਼ਿਮਨੀ ਚੋਣ: ਨੋਟਿਸ ਮਿਲਣ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਨੇ ਲਈ ਇਲੈਕਸ਼ਨ ਟ੍ਰੇਨਿੰਗ
NEXT STORY