ਜਲੰਧਰ- ਪਟਿਆਲਾ ਦੀ ਚਿਤਕਾਰਾ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ-ਫਗਵਾੜਾ ਰੋਡ ਸਥਿਤ ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ ਤੋਂ ਵੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਕ ਵਿਦਿਆਰਥਣ ਨਾਲ ਜਬਰ ਜਨਾਹ ਮਗਰੋਂ ਉਸ ਦੀ ਮੌਤ ਹੋ ਗਈ ਹੈ।
ਇਸ ਘਟਨਾ ਮਗਰੋਂ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਚ ਕਾਫ਼ੀ ਗੁੱਸਾ ਦੇਖਿਆ ਜਾ ਰਿਹਾ ਹੈ ਤੇ ਉਹ ਪ੍ਰਦਰਸ਼ਨ ਕਰ ਰਹੇ ਹਨ, ਜਿਸ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵੀਡੀਓਜ਼ 'ਚ ਦੇਖਿਆ ਜਾ ਸਕਦਾ ਹੈ ਕਿ ਹਜ਼ਾਰਾਂ ਵਿਦਿਆਰਥੀ ਗੁੱਸੇ 'ਚ ਯੂਨੀਵਰਸਿਟੀ ਦੇ ਗੇਟ 'ਤੇ ਭੰਨਤੋੜ ਕਰ ਰਹੇ ਹਨ ਤੇ ਮੇਨ ਰੋਡ 'ਤੇ ਵੀ ਪ੍ਰਦਰਸ਼ਨ ਕਰ ਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
NEXT STORY