ਮੋਹਾਲੀ : ਮੋਹਾਲੀ ਦੀ ਨਿੱਜੀ ਯੂਨੀਵਰਸਿਟੀ 'ਚ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ. ਐੱਸ. ਬਾਵਾ ਨੇ ਕਿਹਾ ਹੈ ਕਿ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦਾ ਮਾਮਲਾ ਪੂਰੀ ਤਰ੍ਹਾਂ ਝੂਠਾ ਅਤੇ ਨਿਰਾਧਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥਣ ਦਾ ਕੋਈ ਵੀਡੀਓ ਇਤਰਾਜ਼ਯੋਗ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿਰਫ ਇਕ ਕੁੜੀ ਵੱਲੋਂ ਸ਼ੂਟ ਕੀਤੀ ਗਈ ਇਕ ਨਿੱਜੀ ਵੀਡੀਓ ਤੋਂ ਇਲਾਵਾ ਅਜਿਹੀ ਹੋਰ ਕੋਈ ਵੀ ਵੀਡੀਓ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਕੁੜੀਆਂ ਦੀ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਤੇ SSP ਦਾ ਵੱਡਾ ਬਿਆਨ, ਜਾਣੋ ਕੀ ਬੋਲੇ (ਵੀਡੀਓ)
ਇਹ ਵੀਡੀਓ ਕੁੜੀ ਨੇ ਆਪਣੇ ਦੋਸਤ ਨੂੰ ਭੇਜੀ ਸੀ। ਉਨ੍ਹਾਂ ਕਿਹਾ ਕਿ 7 ਕੁੜੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀਆਂ ਖ਼ਬਰਾਂ 'ਚ ਵੀ ਕੋਈ ਸੱਚਾਈ ਨਹੀਂ ਹੈ ਅਤੇ ਨਾ ਹੀ ਕਿਸੇ ਕੁੜੀ ਨੇ ਅਜਿਹਾ ਕਦਮ ਚੁੱਕਣ ਦੀ ਕੋਈ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਕਿਸੇ ਵੀ ਕੁੜੀ ਨੂੰ ਹਸਪਤਾਲ ਦਾਖ਼ਲ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਅਪੀਲ ਮਗਰੋਂ ਉਨ੍ਹਾ ਨੇ ਖ਼ੁਦ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਯੂਨੀਵਰਸਿਟੀ ਘਟਨਾ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਇਸ ਦੌਰਾਨ ਇਕ ਕੁੜੀ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਲਈ ਸਾਰੇ ਮੋਬਾਇਲ ਫੋਨ ਅਤੇ ਹੋਰ ਸਮੱਗਰੀ ਪੁਲਸ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਜਾਂਚ ਦੌਰਾਨ ਪੁਲਸ ਦਾ ਪੂਰਾ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਯੂਨੀਵਰਸਿਟੀ ਸਾਡੇ ਸਾਰੇ ਵਿਦਿਆਰਥੀਆਂ ਖ਼ਾਸ ਕਰਕੇ ਸਾਡੀਆਂ ਧੀਆਂ ਵਰਗੀਆਂ ਵਿਦਿਆਰਥਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਸਮਰੱਥ ਹੈ।
ਇਹ ਵੀ ਪੜ੍ਹੋ : ਮੋਹਾਲੀ ਦੀ ਯੂਨੀਵਰਸਿਟੀ 'ਚ 60 ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ, 8 ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ’ਚ ਵੱਡੀ ਵਾਰਦਾਤ, ਮਾਡਲ ਟਾਊਨ ਵਿਖੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY