ਮੇਹਟੀਆਣਾ (ਸੰਜੀਵ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਹੁਸ਼ਿਆਰਪੁਰ-ਫਗਵਾੜਾ ਮਾਰਗ ’ਤੇ ਸਥਿਤ ਪਿੰਡ ਅੱਤੋਵਾਲ ਵਿਖੇ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕੁੜੀ ਦੀ ਮੌਤ ਹੋ ਗਈ ਜਦਕਿ ਮੁੰਡਾ ਜ਼ਖ਼ਮੀ ਹੋ ਗਿਆ। ਦੋਵੇਂ ਮੋਟਰਸਾਈਕਲ 'ਤੇ ਸਵਾਰ ਸਨ ਕਿ ਇਸੇ ਦੌਰਾਨ ਮੋਟਰਸਾਈਕਲ ਦੀ ਪੀ. ਆਰ. ਟੀ. ਸੀ. ਦੀ ਬੱਸ ਨਾਲ ਟੱਕਰ ਹੋ ਗਈ। ਹਾਦਸੇ ’ਚ ਮੋਟਰਸਾਈਕਲ ਸਵਾਰ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਮੁੰਡਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਰਾਹਗੀਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਬੱਸ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ
ਮੋਟਰਸਾਈਕਲ ਸਵਾਰ ਦੋਵੇਂ ਲੜਕਾ-ਲੜਕੀ ਇਕ ਦੂਜੇ ਦੇ ਗੁਆਂਢੀ ਸਨ, ਜੋ ਚੌਹਾਲ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਦੋਵੇਂ ਜੀ. ਐੱਨ. ਏ. ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਉਹ ਚੋਹਾਲ ਤੋਂ ਜੀ. ਐੱਨ. ਏ. ਯੂਨੀਵਰਸਿਟੀ ਜਾ ਰਹੇ ਸਨ ਅਤੇ ਸਵੇਰੇ 9 ਵਜੇ ਦੇ ਕਰੀਬ ਅੱਤੋਵਾਲ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਏ।
ਥਾਣਾ ਮੇਹਟੀਆਣਾਂ ਦੀ ਪੁਲਸ ਮੁਤਾਬਕ ਮ੍ਰਿਤਕ ਕੁੜੀ ਦੀ ਪਛਾਣ ਸੰਜਨਾ (23) ਪੁੱਤਰੀ ਜਤਿੰਦਰ ਸਿੰਘ ਵਾਸੀ ਚੋਹਾਲ ਵਜੋਂ ਹੋਈ। ਏ. ਐੱਸ. ਆਈ. ਕਰਨੈਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੁੜੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾ ਦਿੱਤਾ ਗਿਆ ਹੈ ਅਤੇ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਲਵਪ੍ਰੀਤ ਸਿੰਘ ਫਗਵਾੜਾ ਦੇ ਇਕ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ, ਜਿਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਸਰਕਾਰੀ ਐਂਬੂਲੈਂਸ ਦੇ ਚਾਲਕ ਨੇ ਮ੍ਰਿਤਕ ਦੇਹ ਚੁੱਕਣ ਤੋਂ ਕੀਤਾ ਇਨਕਾਰ
ਹਾਦਸੇ ਪਿੱਛੋਂ ਰਾਹਗੀਰਾਂ ਨੇ ਸਰਕਾਰੀ ਐਂਬੂਲੈਂਸ ਨੂੰ ਫੋਨ ਕੀਤਾ। ਐਮਬੂਲੈਂਸ ਤਾਂ ਥੋੜ੍ਹੀ ਦੇਰ ਬਾਅਦ ਪਹੁੰਚ ਗਈ ਪਰ ਪੁਲਸ ਮੁਤਾਬਕ ਉਸ ਦੇ ਚਾਲਕ ਨੇ ਮ੍ਰਿਤਕ ਦੇਹ ਨੂੰ ਚੁੱਕਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਸਰਕਾਰ ਵੱਲੋਂ ਉਸ ਨੂੰ ਮ੍ਰਿਤਕ ਦੇਹ ਚੁੱਕਣ ਦੀ ਇਜਾਜ਼ਤ ਨਹੀਂ ਹੈ। ਲੰਮੇ ਸਮੇਂ ਤੱਕ ਮ੍ਰਿਤਕ ਦੇਹ ਸੜਕ ਵਿਚਕਾਰੋਂ ਨਾ ਚੁੱਕਣ ਕਰਕੇ ਜਾਮ ਵਾਲੀ ਸਥਿਤੀ ਬਣੀ ਰਹੀ। ਥਾਣਾ ਮੇਹਟੀਆਣਾਂ ਦੀ ਪੁਲਸ ਨੇ ਨਿੱਜੀ ਐਂਬੂਲੈਂਸ ਦਾ ਪ੍ਰਬੰਧ ਕਰਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ, ਗੈਂਗਸਟਰ ਆਧਾਰਿਤ ਸੀਰੀਜ਼ ਦੀ ਰਿਲੀਜ਼ ਨੂੰ ਲੈ ਕੇ...
NEXT STORY