ਮੋਹਾਲੀ : ਮੋਹਾਲੀ ਦੀ ਨਿੱਜੀ ਯੂਨੀਵਰਸਿਟੀ 'ਚ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਚ ਨਾਮਜ਼ਦ ਕੁੜੀ ਸਮੇਤ 3 ਲੋਕਾਂ ਨੂੰ ਸੋਮਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਤਿੰਨਾਂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਯੂਨੀਵਰਸਿਟੀ ਮਾਮਲਾ : ਬਾਥਰੂਮ ਦੇ ਦਰਵਾਜ਼ੇ ਹੇਠੋਂ ਬਣਾਈ ਗਈ 8 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ, ਕੁੜੀ ਨੇ ਕਬੂਲੀ ਗੱਲ
ਤਿੰਨਾਂ ਦੀ ਪੇਸ਼ੀ ਦੌਰਾਨ ਅਦਾਲਤ ਦੇ ਬਾਹਰ ਭਾਰੀ ਪੁਲਸ ਨੂੰ ਤਾਇਨਾਤ ਕੀਤਾ ਗਿਆ ਸੀ। ਪੁਲਸ ਨੇ ਅਦਾਲਤ ਤੋਂ ਡਿਵਾਈਸ ਰਿਕਵਰ ਕਰਨ ਲਈ ਤਿੰਨਾਂ ਦਾ ਰਿਮਾਂਡ ਮੰਗਿਆ ਸੀ। ਇਸ ਮਾਮਲੇ 'ਚ ਪਿਛਲੇ 2 ਦਿਨਾਂ ਤੋਂ ਯੂਨੀਵਰਸਿਟੀ 'ਚ ਭਾਰੀ ਪ੍ਰਦਰਸ਼ਨ ਹੋ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ 2 ਸਾਬਕਾ ਮੰਤਰੀਆਂ ਨੂੰ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਫਿਲਹਾਲ ਯੂਨੀਵਰਸਿਟੀ ਨੂੰ 24 ਸਤੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਪੁਲਸ ਨੇ ਸ਼ਿਮਲਾ ਤੋਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂ ਕਿ ਮੁਲਜ਼ਮ ਕੁੜੀ ਨੂੰ ਪਹਿਲਾਂ ਹੀ ਹਿਰਾਸਤ 'ਚ ਲੈ ਲਿਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਹਤ ਭਰੀ ਖ਼ਬਰ: ਪਠਾਨਕੋਟ-ਕੁੱਲੂ ਨੈਸ਼ਨਲ ਹਾਈਵੇ ਨੂੰ ਦੋਵਾਂ ਸੂਬਿਆਂ ਨੇ ਖੋਲ੍ਹਣ ਦੀ ਦਿੱਤੀ ਮਨਜ਼ੂਰੀ
NEXT STORY