ਬੋਹਾ (ਬਾਂਸਲ) : ਨੇੜਲੇ ਪਿੰਡ ਬਰ੍ਹੇ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ ਤਾਰੀ ਵਾਸੀ ਪਿੰਡ ਬਰ੍ਹੋ ਵਜੋਂ ਹੋਈ ਹੈ। ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਆ ਕੇ ਦਰਵਾਜ਼ਾ ਖੜਕਾ ਕੇ ਬਾਹਰ ਆਉਣ ਲਈ ਆਵਾਜ਼ ਦਿੱਤੀ। ਆਵਾਜ਼ ਸੁਣ ਕੇ ਜਦੋਂ ਉਹ ਬਾਹਰ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖ਼ਮੀ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਗੁਰਦੁਆਰਾ ਟਿੱਲਾ ਬਾਬਾ ਫਰੀਦ ’ਚ ਵਾਪਰੀ ਹੈਰਾਨ ਕਰਨ ਵਾਲੀ ਘਟਨਾ, ਵੀਡੀਓ ’ਚ ਔਰਤਾਂ ਦੀ ਕਰਤੂਤ ਦੇਖ ਉੱਡਣਗੇ ਹੋਸ਼
ਜ਼ਖ਼ਮੀ ਹੋਣ ਦੇ ਚੱਲਦਿਆਂ ਜਗਤਾਰ ਸਿੰਘ ਨੂੰ ਬੁਢਲਾਡਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਗੰਭੀਰ ਹਾਲਾਤ ਨੂੰ ਦੇਖਦਿਆਂ ਡਾਕਟਰ ਨੇ ਉਸ ਨੂੰ ਵੱਡੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਗੱਲ ਕਰਦਿਆਂ ਮ੍ਰਿਤਕ ਜਗਤਾਰ ਦੇ ਭਰਾ ਕਾਲਾ ਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਜਗਤਾਰ ਦੇ ਸਹੁਰਾ ਪਰਿਵਾਰ ਨੇ ਇਹ ਕਤਲ ਕਰਵਾਇਆ ਹੈ। ਉਸ ਨੇ ਦੱਸਿਆ ਕਿ ਜਗਤਾਰ ਦਾ ਆਪਣੇ ਸਹੁਰਾ ਪਰਿਵਾਰ ਨਾਲ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਅਤੇ ਉਸਦੀ ਪਤਨੀ ਆਪਣੇ ਦੋਵੇਂ ਬੱਚਿਆਂ ਸਮੇਤ ਪੇਕੇ ਘਰ ਰਹਿੰਦੀ ਸੀ। ਗੱਲਬਾਤ ਕਰਦਿਆਂ ਪੁਲਸ ਨੇ ਦੱਸਿਆ ਕਿ ਆਈ. ਪੀ. ਸੀ . ਦੀ ਧਾਰਾ 302, 34 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਦ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ‘ਛਿੰਝ ਛਰਾਹਾਂ ਦੀ’ ਨੂੰ ਵਿਰਾਸਤੀ ਮੇਲਾ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ
NEXT STORY