ਅੰਮ੍ਰਿਤਸਰ (ਅਰੁਣ) - ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਕੰਟੋਨਮੈਂਟ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ। ਗਵਾਲਮੰਡੀ ਸਥਿਤ ਇਕ ਫ਼ਰੂਟ ਵਿਕੇਤਾ ਲੱਕੀ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਕੁਝ ਦਿਨ ਪਹਿਲਾਂ ਫਰੂਟ ਦੀ ਰੇਹੜੀ ’ਤੇ ਖੜੇ ਉਸ ਦੇ ਮੁਲਾਜ਼ਮਾਂ ਨਾਲ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਫ਼ਰੂਟ ਦਾ ਰੇਟ ਘੱਟ ਕਰਨ ਨੂੰ ਲੈ ਕੇ ਤਕਰਾਰ ਹੋਈ ਸੀ। ਤਕਰਾਰ ਤੋਂ ਬਾਅਦ ਇਹ ਲੋਕ ਆਪਣੇ ਕੁਝ ਹੋਰ ਸਾਥੀਆਂ ਨੂੰ ਲੈ ਕੇ ਆ ਗਏ, ਜਿਨ੍ਹਾਂ ਨੇ ਦਾਤਰ ਅਤੇ ਕ੍ਰਿਪਾਨਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।
ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਥਾਣਾ ਕੰਟੋਨਮੈਂਟ ਮੁਖੀ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਜਲਦ ਹੀ ਇਨ੍ਹਾਂ ਹਮਲਾਵਰਾਂ ਦੀ ਪਛਾਣ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਪਾਕਿ ਦਾ ਨਾਂ ਲਏ ਬਿਨਾਂ ਸਿੱਧੂ ਨੇ ਪੰਜਾਬ ਸਰਕਾਰ ਨੂੰ ਸੈਂਟਰਲ ਏਸ਼ੀਆ ਦਾ ਰੂਟ ਖੋਲ੍ਹਣ ਦੀ ਦਿੱਤੀ ਸਲਾਹ
NEXT STORY