ਗੁਰਦਾਸਪੁਰ, (ਦੀਪਕ)— ਅਣਪਛਾਤੇ ਵਿਅਕਤੀ ਨੇ ਡੀ. ਐੱਮ. ਯੂ. ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਿਹਾ ਡੀ. ਐੱਮ. ਯੂ. ਜਦੋਂ ਰਣਜੀਤ ਬਾਗ ਪਿੰਡ ਦੇ ਨੇੜੇ ਪਹੁੰਚਿਆ ਤਾਂ ਉਥੇ ਇਕ ਅਣਪਛਾਤੇ ਵਿਅਕਤੀ ਨੇ ਇਸਦੇ ਅੱਗੇ ਛਲਾਂਗ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।
ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਗਿਆ ਹੈ।
ਬਿਜਲੀ ਕਰਮਚਾਰੀਆਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ
NEXT STORY