ਮੋਗਾ (ਅਜ਼ਾਦ)- ਅਣਪਛਾਤੇ ਚੋਰਾਂ ਵੱਲੋਂ ਮੋਗਾ ਜ਼ਿਲੇ ਅਧੀਨ ਪੈਂਦੇ ਪਿੰਡ ਸਮਾਧ ਭਾਈ ਦੇ ਕਈ ਕਿਸਾਨਾਂ ਦੇ ਖੇਤਾਂ 'ਚ ਲੱਗੇ ਬਿਜਲੀ ਟਰਾਂਸਫਾਰਮਰਾਂ 'ਚੋਂ ਹਜ਼ਾਰਾਂ ਰੁਪਏ ਮੁੱਲ ਦਾ ਕੀਮਤੀ ਸਾਮਾਨ ਚੋਰੀ ਕਰ ਕੇ ਲਿਜਾਣ ਦਾ ਪਤਾ ਲੱਗਾ ਹੈ। ਇਸ ਸਬੰਧ 'ਚ ਬਾਘਾਪੁਰਾਣਾ ਪੁਲਸ ਵੱਲੋਂ ਗੁਰਦਰਸ਼ਨ ਸਿੰਘ ਵਾਸੀ ਪਿੰਡ ਫੂਲੇਵਾਲਾ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਇਲਾਵਾ ਥਾਣਾ ਬਾਘਾਪੁਰਾਣਾ ਦੇ ਹੌਲਦਾਰ ਰਾਜਾ ਸਿੰਘ ਪੁਲਸ ਕਰਮਚਾਰੀਆਂ ਸਮੇਤ ਉਥੇ ਪੁੱਜੇ। ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਤਾਂ ਕਿ ਚੋਰਾਂ ਦਾ ਕੋਈ ਸੁਰਾਗ ਮਿਲ ਸਕੇ।
ਪੁਲਸ ਸੂਤਰਾਂ ਅਨੁਸਾਰ ਗੁਰਦਰਸ਼ਨ ਸਿੰਘ ਦੇ ਇਲਾਵਾ ਰਣਜੀਤ ਸਿੰਘ ਨਿਵਾਸੀ ਪਿੰਡ ਸਮਾਧ ਭਾਈ ਤੇ ਨਿਰਭੈ ਸਿੰਘ ਨਿਵਾਸੀ ਬਾਘਾਪੁਰਾਣਾ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਨੇ ਉਨ੍ਹਾਂ ਦੇ ਖੇਤ 'ਚ ਲੱਗੇ 10-10 ਕੇ. ਵੀ. ਦੇ 3 ਬਿਜਲੀ ਟਰਾਂਸਫਾਰਮਰਾਂ ਨੂੰ ਤੋੜਿਆ। ਉਨ੍ਹਾਂ 'ਚੋਂ ਤਾਂਬਾ, ਤੇਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ। ਉਕਤ ਟਰਾਂਸਫਾਰਮਰਾਂ 'ਚੋਂ ਚੋਰੀ ਕੀਤੇ ਗਏ ਸਾਮਾਨ ਦੀ ਕੀਮਤ 1 ਲੱਖ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।
ਨਾਜਾਇਜ਼ ਸਬੰਧਾਂ ਦੇ ਚਲਦਿਆਂ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
NEXT STORY