ਚੰਡੀਗੜ੍ਹ (ਵਿਜੇ) : ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਦੀ ਅਨਲਾਕ-2.0 ਅਧੀਨ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਨੂੰ ਬੁੱਧਵਾਰ ਤੋਂ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਜ਼ਰੂਰੀ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੀ ਕਾਪੀ ਪੰਜਾਬ ਅਤੇ ਹਰਿਆਣਾ ਨੂੰ ਵੀ ਭੇਜੀ ਗਈ ਹੈ। ਇਨ੍ਹਾਂ ਆਦੇਸ਼ਾਂ ਅਨੁਸਾਰ ਅਨਲਾਕ-2.0 ਵਿਚ ਜੋ ਪਾਬੰਦੀਆਂ ਲਾਈਆਂ ਗਈਆਂ ਹਨ, ਉਹ 31 ਜੁਲਾਈ ਤੱਕ ਜਾਰੀ ਰਹਿਣਗੀਆਂ। ਪ੍ਰਸ਼ਾਸਨ ਵਲੋਂ ਨਵੇਂ ਦਿਸ਼ਾ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਵਾਇਲੇਸ਼ਨ ਕਰਨ 'ਤੇ ਡਿਜ਼ਾਸਟਰ ਮੈਨੇਜਮੈਂਟ ਐਕਟ, 2005 ਦੇ ਸੈਕਸ਼ਨ 51 ਤੋਂ 60 ਅਧੀਨ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਛੋਟ ਦੇਣ ਲਈ ਜੋ ਦਿਸ਼ਾ-ਨਿਰਦੇਸ਼ ਮਿਨਿਸਟਰੀ ਨੇ ਭੇਜੇ ਹਨ, ਉਨ੍ਹਾਂ 'ਤੇ ਹਾਲੇ ਪ੍ਰਸ਼ਾਸਨ ਵਲੋਂ ਸੋਧ ਨਹੀਂ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਇਹ ਸਾਰੇ ਫ਼ੈਸਲੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਵਿਚ ਹੋਣ ਵਾਲੀ ਮੀਟਿੰਗ ਦੌਰਾਨ ਲਈ ਜਾਣਗੇ। ਉੱਥੇ ਹੀ ਦੂਜੇ ਪਾਸੇ ਸ਼ਹਿਰ ਦੇ ਲੋਕਾਂ ਲਈ ਰਾਹਤ ਦੀ ਗੱਲ ਇਹ ਹੋਵੇਗੀ ਕਿ 1 ਜੁਲਾਈ ਤੋਂ ਰਾਤ 9 ਦੀ ਥਾਂ 10 ਵਜੇ ਤੋਂ ਕਰਫਿਊ ਲੱਗੇਗਾ ਜੋਕਿ ਸਵੇਰੇ 5 ਵਜੇ ਤੱਕ ਪ੍ਰਭਾਵੀ ਰਹੇਗਾ ਪਰ ਜ਼ਰੂਰੀ ਗਤੀਵਿਧੀਆਂ ਲਈ ਛੋਟ ਰਹੇਗੀ। ਕੰਟੇਨਮੈਂਟ ਜ਼ੋਨ ਵਿਚ ਕੀ ਰਿਆਇਤ ਦਿੱਤੀ ਜਾਵੇਗੀ, ਇਸ 'ਤੇ ਹਾਲੇ ਫੈਸਲਾ ਹੋਣਾ ਬਾਕੀ ਹੈ। ਪ੍ਰਸ਼ਾਸਨ ਵਲੋਂ ਕਿਹਾ ਗਿਆ ਹੈ ਕਿ ਪਾਬੰਦੀਆਂ ਤੋਂ ਕਦੋਂ ਰਾਹਤ ਮਿਲੇਗੀ, ਇਸਦੇ ਨਿਰਦੇਸ਼ ਵੀ ਵੱਖ ਤੋਂ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ ► ਸਿੱਖ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ, ਵੀਡੀਓ 'ਚ ਖੋਲ੍ਹਿਆ ਵੱਡਾ ਰਾਜ਼
ਕੇਂਦਰ ਨੇ ਦਿੱਤੀ ਵਾਧੂ ਪਾਬੰਦੀ ਲਾਉਣ ਦੀ ਇਜਾਜ਼ਤ
ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਇੰਫੈਕਟਿਡ ਮਰੀਜ਼ਾਂ ਦੇ ਤੇਜ਼ੀ ਨਾਲ ਵੱਧ ਰਹੇ ਅੰਕੜਿਆਂ 'ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੇ ਪ੍ਰਸ਼ਾਸਨ ਨੂੰ ਕੰਟੇਨਮੈਂਟ ਜ਼ੋਨ ਦੇ ਬਾਹਰ ਲੇਖਾ ਜੋਖਾ ਕਰਨ ਤੋਂ ਬਾਅਦ ਵਾਧੂ ਰੋਕ ਲਾਉਣ ਦੀ ਵੀ ਇਜਾਜ਼ਤ ਦਿੱਤੀ ਹੈ। ਕੰਟੇਨਮੈਂਟ ਜ਼ੋਨ ਦੇ ਬਾਹਰ ਜੇਕਰ ਸਥਿਤੀ ਖ਼ਰਾਬ ਹੋ ਰਹੀ ਹੋਵੇ ਤਾਂ ਸਾਰੀਆਂ ਜ਼ਰੂਰੀ ਤਰ੍ਹਾਂ ਦੀ ਰੋਕ ਨਹੀਂ ਲਾਈ ਜਾ ਸਕਦੀ ਹੈ।
ਪੰਜਾਬ ਦੀ ਤਰਜ 'ਤੇ ਮੰਗੀ ਸ਼ਰਾਬ ਦੀ ਇਜਾਜ਼ਤ
ਆਰਥਿਕ ਤੰਗੀ ਨਾਲ ਜੂਝ ਰਿਹਾ ਚੰਡੀਗੜ੍ਹ ਪ੍ਰਸ਼ਾਸਨ ਬੁੱਧਵਾਰ ਨੂੰ ਪੰਜਾਬ ਦੀ ਤਰਜ 'ਤੇ ਸ਼ਹਿਰ ਦੇ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਕੁਝ ਰਿਆਇਤ ਦੇ ਸਕਦੇ ਹਨ। ਹੋਟਲਾਂ ਅਤੇ ਰੈਸਟੋਰੈਂਟ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਦੀ ਤਰਜ 'ਤੇ ਰਾਤ 11 ਵਜੇ ਤੱਕ ਲਿਕਰ ਸਰਵ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਜਿਸ 'ਤੇ ਪ੍ਰਸ਼ਾਸਨ ਮੰਗਲਵਾਰ ਨੂੰ ਵੀ ਕੋਈ ਫੈਸਲਾ ਨਹੀਂ ਲੈ ਸਕਿਆ। ਸੂਤਰਾਂ ਅਨੁਸਾਰ ਬੁੱਧਵਾਰ ਨੂੰ ਪ੍ਰਸਾਸ਼ਨ ਵਲੋਂ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਰਾਹਤ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ ► ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ 'ਚ ਬਜ਼ੁਰਗ ਨੇ ਗਵਾਈ ਜਾਨ
ਇਹ ਰਹਿਣਗੀਆਂ ਪਾਬੰਦੀਆਂ
► 31 ਜੁਲਾਈ ਤੱਕ ਸਕੂਲ, ਕਾਲਜ ਅਤੇ ਕੋਚਿੰਗ ਬੰਦ ਰਹਿਣਗੇ, ਪਰ ਆਨਲਾਈਨ ਡਿਸਟੈਂਸ ਲਰਨਿੰਗ ਦੀ ਆਗਿਆ ਜਾਰੀ ਰਹੇਗੀ।
► ਗ੍ਰਹਿ ਮਹਿਕਮੇ ਦੀ ਮਨਜ਼ੂਰੀ ਤੋਂ ਬਿਨਾਂ ਅੰਤਰਰਾਸ਼ਟਰੀ ਹਵਾਈ ਯਾਤਰਾ ਲਈ ਵੀ ਮਨਜ਼ੂਰੀ ਨਹੀਂ ਮਿਲੇਗੀ
► ਸਵੀਮਿੰਗ ਪੂਲ, ਸਿਨੇਮਾ ਹਾਲ, ਜਿਮ, ਅਸੈਂਬਲੀ ਹਾਲ, ਮਨੋਰੰਜਨ ਪਾਰਕ ਅਤੇ ਵਾਰ ਬੰਦ ਰਹਿਣਗੇ।
► ਰਾਜਨੀਤਕ, ਸਮਾਜਿਕ, ਖੇਡ, ਮਨੋਰੰਜਨ, ਵਿਦਿਅਕ, ਸੱਭਿਆਚਰਕ, ਧਾਰਮਿਕ ਕਾਰਜ ਦੇ ਨਾਲ-ਨਾਲ ਹੋਰ ਵੱਡੇ ਪ੍ਰੋਗਰਾਮਾਂ ਨੂੰ ਵੀ ਆਗਿਆ ਨਹੀਂ ਦਿੱਤੀ ਗਈ ਹੈ।
► ਜਿੱਥੇ ਕੋਰੋਨਾ ਦੇ ਮਾਮਲੇ ਵਧ ਸਕਦੇ ਹਨ ਉਨ੍ਹਾਂ ਬਫਰ ਜ਼ੋਨ ਦੀ ਪਹਿਚਾਣ ਕੀਤੀ ਜਾਵੇਗੀ, ਜਿੱਥੇ ਪ੍ਰਸਾਸ਼ਨ ਵਾਧੂ ਰੋਕ ਲਾ ਸਕਦਾ ਹੈ।
► ਟ੍ਰੇਨਿੰਗ ਇੰਸਟੀਚਿਊਟਸ ਨੂੰ 15 ਜੁਲਾਈ ਤੋਂ ਸ਼ੁਰੂ ਕੀਤੇ ਜਾ ਸਕਣਗੇ, ਜਿਸ ਲਈ ਪ੍ਰਸ਼ਾਸਨ ਵਲੋਂ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਐੱਸ. ਓ. ਪੀ. ਜਾਰੀ ਕੀਤੇ ਜਾਣਗੇ।
ਖਾਲਿਸਤਾਨ ਲਿਬ੍ਰੇਸ਼ਨ ਫਰੰਟ ਪੱਛਮੀ ਯੂ. ਪੀ. 'ਚ ਦੇ ਰਿਹੈ ਅੱਤਵਾਦ ਦੀ ਟ੍ਰੇਨਿੰਗ
NEXT STORY