ਫਤਿਹਗੜ੍ਹ ਸਾਹਿਬ (ਜਗਦੇਵ)—ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਦੇ ਕੋਨੇ-ਕੋਨੇ 'ਚ ਵੱਸਦੀਆਂ ਨਾਨਕ ਨਾਮਲੇਵਾ ਸੰਗਤਾਂ ਵਲੋਂ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਨਾਨਕ ਨਗਰੀ ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਆਰੰਭ ਕੀਤਾ ਗਿਆ ਹੈ, ਉਥੇ ਹੀ ਦੂਜੇ ਪਾਸੇ ਯੂ. ਪੀ. ਦੇ ਬਿਜਨੌਰ ਤੋਂ ਵੀ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਆਰੰਭਿਆ ਗਿਆ ਹੈ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਪਹੁੰਚਿਆ। ਇੱਥੇ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਰਾਤ ਗੁਰਦੁਆਰਾ ਸਾਹਿਬ 'ਚ ਵਿਸ਼ਰਾਮ ਕਰਨ ਤੋਂ ਬਾਅਦ 4 ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਹੈ।
ਤਖਤ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਤੋਂ ਬਾਅਦ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਝੀਰਾ ਸਾਹਿਬ ਬੀਦਰ ਵਿਖੇ ਸੰਪੰਨ ਹੋਵੇਗਾ। ਦੱਸ ਦੇਈਏ ਕਿ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਦੁਨੀਆ ਭਰ 'ਚ ਨਗਰ ਕੀਰਤਨ ਸਜਾਏ ਜਾ ਰਹੇ ਹਨ।
ਵੀਡੀਓ 'ਚ ਦੇਖੋ ਚੋਰਾਂ ਨੇ ਕਿਵੇਂ ਉਡਾਈਆਂ 2 ਗੱਡੀਆਂ
NEXT STORY