ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪ੍ਰਸ਼ਨਕਾਲ ਦੌਰਾਨ ਕਾਂਗਰਸ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਕਾਂਗਰਸ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਵਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਜਾ ਰਿਹਾ ਹੈਾ। ਇਸ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਵਲੋਂ ਪਰਗਟ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪਰਗਟ ਸਿੰਘ ਚਿੱਟਾ ਪਾਰਟੀ ਦੇ ਮੈਂਬਰ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਤੁਸੀਂ ਲੋਕਾਂ ਨੇ ਗੁਟਕਾ ਸਾਹਿਬ ਫੜ੍ਹ ਕੇ ਸਹੁੰ ਖਾਧੀ ਸੀ ਕਿ ਨਸ਼ਾ ਖ਼ਤਮ ਕਰ ਦਿਆਂਗੇ ਪਰ ਕਾਂਗਰਸ ਪਾਰਟੀ ਵਲੋਂ ਕੁੱਝ ਵੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਸਦਨ ਅੰਦਰ ਡੀ. ਏ. ਪੀ. ਦੇ ਮੁੱਦੇ 'ਤੇ ਬੋਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਕਿਸਾਨੀ ਦਾ ਮੁੱਦਾ ਹੈ ਪਰ ਵਿਰੋਧੀ ਧਿਰ ਉਸ ਨੂੰ ਵੀ ਨਹੀਂ ਸੁਣ ਰਹੀ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਫਿਟਕਾਰ ਲਾਉਂਦੇ ਹੋਏ ਬੈਠਣ ਲਈ ਕਿਹਾ ਪਰ ਵਿਰੋਧੀ ਧਿਰ ਵਲੋਂ ਲਗਾਤਾਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਹਿਲੇ ਦਿਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਨੂੰ ਪੂਰੇ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਅੱਜ ਹੁਣ ਸਦਨ ਅੰਦਰ ਵਿਰੋਧੀ ਧਿਰਾਂ ਵਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਨ ਦੀ ਤਿਆਰੀ ਖਿੱਚੀ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸਦਨ ਦੀ ਕਾਰਵਾਈ ਨੂੰ ਆਮ ਤਰੀਕੇ ਨਾਲ ਚੱਲਣ ਨਹੀਂ ਦੇਣਗੇ। ਇਸ ਨਾਲ ਆਉਣ ਵਾਲੇ ਦਿਨਾਂ ’ਚ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਸਿਆਸੀ ਤਕਰਾਰ ਹੋਣ ਦੇ ਸੰਕੇਤ ਮਿਲ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਆਈ. ਐੱਸ. ਆਈ. ਲਈ ਕੰਮ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
NEXT STORY